ਚੰਡੀਗੜ੍ਹ: ਖੇਡ ਮੰਤਰਾਲੇ ਵਲੋਂ 2024 ਲਈ ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਚਾਰ ਅਥਲੀਟਾਂ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਲਈ ਚੁਣਿਆ ਗਿਆ ਹੈ। ਇਸ ਵਾਰ ਖੇਡ ਰਤਨ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਵਿਸ਼ਵ ਚੈਂਪੀਅਨ ਗ੍ਰੈਂਡਮਾਸਟਰ ਡੀ ਗੁਕੇਸ਼, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਪੈਰਿਸ ਓਲੰਪਿਕ ਵਿੱਚ ਨਿਸ਼ਾਨੇਬਾਜ਼ੀ ਵਿੱਚ ਦੋ ਤਗ਼ਮੇ ਜਿੱਤਣ ਵਾਲੇ ਪੈਰਾ ਓਲੰਪਿਕ ਸੋਨ ਤਗ਼ਮਾ ਜੇਤੂ ਪ੍ਰਵੀਨ ਕੁਮਾਰ ਅਤੇ ਮਨੂ ਭਾਕਰ ਸ਼ਾਮਲ ਹਨ।
ਪੁਰਸਕਾਰ ਜੇਤੂਆਂ ਨੂੰ 17 ਜਨਵਰੀ, 2025 (ਸ਼ੁੱਕਰਵਾਰ) ਨੂੰ ਰਾਸ਼ਟਰਪਤੀ ਭਵਨ ਵਿੱਚ ਇੱਕ ਵਿਸ਼ੇਸ਼ ਸਮਾਰੋਹ ਵਿੱਚ ਪੁਰਸਕਾਰ ਦਿੱਤੇ ਜਾਣਗੇ। ਇਸ ਵਾਰ ਖੇਡ ਮੰਤਰਾਲੇ ਵੱਲੋਂ ਅਰਜੁਨ ਪੁਰਸਕਾਰ ਲਈ 17 ਪੈਰਾ ਐਥਲੀਟਾਂ ਸਮੇਤ ਕੁੱਲ 32 ਐਥਲੀਟਾਂ ਦੀ ਚੋਣ ਕੀਤੀ ਗਈ ਹੈ। ਹਾਲਾਂਕਿ ਇਸ ਵਾਰ ਅਜਿਹਾ ਕੋਈ ਕ੍ਰਿਕਟਰ ਨਹੀਂ ਹੈ ਜਿਸ ਨੂੰ ਇਹ ਅਵਾਰਡ ਮਿਲ ਰਿਹਾ ਹੋਵੇ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮਨੂ ਭਾਕਰ ਦਾ ਨਾਂ ਖੇਡ ਰਤਨ ਪੁਰਸਕਾਰ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੀ ਸਿਫ਼ਾਰਸ਼ ਸੂਚੀ ਵਿੱਚ ਸ਼ਾਮਲ ਨਾ ਹੋਣ ‘ਤੇ ਵਿਵਾਦ ਖੜ੍ਹਾ ਹੋ ਗਿਆ ਸੀ। ਹਾਲਾਂਕਿ ਬਾਅਦ ‘ਚ ਮਨੂ ਨੇ ਖੁਦ ਮੰਨਿਆ ਕਿ ਸ਼ਾਇਦ ਉਨ੍ਹਾਂ ਦੇ ਪੱਖ ਤੋਂ ਹੀ ਕੋਈ ਗਲਤੀ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।