ਕਿਸਾਨਾਂ ਨੂੰ ਹਰਸਿਮਰਤ ਬਾਦਲ ਤੇ ਸੁਨੀਲ ਜਾਖੜ ਨੇ ਜਾਣੋ ਕੀ ਦਿੱਤੀ ਰਾਏ

TeamGlobalPunjab
2 Min Read

ਚੰਡੀਗੜ੍ਹ: ਕਿਸਾਨਾਂ ਦੇ ਅੰਦੋਲਨ ਨੂੰ ਪੰਜਾਬ ਵਿੱਚ ਬੀਜੇਪੀ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਸਾਥ ਦੇ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿੱਧੀ ਗੱਲਬਾਤ ਕਰਨ ਲਈ ਕਿਹਾ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਮੀਟਿੰਗਾਂ ਦੇ ਜਾਲ ਵਿਚ ਫਸਾਇਆ ਜਾ ਰਿਹਾ ਹੈ। ਇਸ ਲਈ ਜਥੇਬੰਦੀਆਂ ਨੂੰ ਪੀਐਮ ਮੋਦੀ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਖੇਤੀ ਕਾਨੂੰਨਾਂ ‘ਤੇ ਪੈਦਾ ਹੋਏ ਵਿਵਾਦ ਨੂੰ ਸਿਰਫ਼ ਪੀਐਮ ਮੋਦੀ ਹੀ ਦੂਰ ਕਰ ਸਕਦੇ ਹਨ। ਕੈਬਨਿਟ ਦੇ ਮੰਤਰੀਆਂ ਨਾਲ ਹੁਣ ਤੱਕ ਪੰਜ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ। ਇਸ ਲਈ ਕਿਸਾਨਾਂ ਨੂੰ ਸਾਹਮਣੇ ਆ ਕੇ ਪੀਐਮ ਮੋਦੀ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਇਸ ਲਈ ਕੇਂਦਰੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕਰਨਾ ਮਤਲਬ ਸੰਘਰਸ਼ ਨੂੰ ਲੰਬਾ ਲੈ ਕੇ ਜਾਣਾ ਹੈ।

ਖੇਤੀ ਕਾਨੂੰਨ ਮੁੱਦੇ ਤੇ ਅੱਜ ਦਿੱਲੀ ਦੇ ਵਿਗਿਆਨ ਭਵਨ ਚ ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਛੇਵੇਂ ਗੇੜ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ‘ਚ ਜਾਣ ਤੋਂ ਪਹਿਲਾਂ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿੱਠੀ ਭੇਜ ਕੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਹੀ ਗੱਲਬਾਤ ਕਰਨ ਲਈ ਕਿਹਾ ਹੈ।

Share This Article
Leave a Comment