ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਤਿੰਨ ਤਖਤਾਂ ਤੋਂ ਸ਼ੁਰੂ ਕੀਤੇ ਗਏ ਮਾਰਚ ‘ਚੋਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਾਲਾ ਕਾਫਲਾ ਚੰਡੀਗੜ੍ਹ ਦੇ ਬਾਰਡਰ ‘ਤੇ ਪਹੁੰਚ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਕਾਫਲੇ ਨੂੰ ਚੰਡੀਗੜ੍ਹ ਜਾਣ ਤੋਂ ਰੋਕ ਦਿੱਤਾ ਗਿਆ , ਜਿਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਵਰਕਰਾਂ ਸਣੇ ਚੰਡੀਗੜ੍ਹ ਦੇ ਬਾਰਡਰ ‘ਤੇ ਧਰਨਾ ਲਾ ਦਿੱਤਾ ਗਿਆ ਹੈ।
ਚੰਡੀਗੜ੍ਹ ਪੁਲਿਸ ਵੱਲੋ ਹਰਸਿਮਰਤ ਬਾਦਲ ਨੂੰ ਬੇਨਤੀ ਕੀਤੀ ਗਈ ਕਿ ਉਨ੍ਹਾਂ ਦਾ ਇੱਕ ਵਫਦ ਹੀ ਅੱਗੇ ਜਾ ਸਕਦਾ ਹੈ ਜਦੋਂ ਉਹ ਨਹੀਂ ਮੰਨੇ ਤਾਂ ਹਰਸਿਮਰਤ ਕੌਰ ਤੇ ਭੂੰਦੜ ਤੇ ਬੰਟੀ ਰੋਮਾਣਾ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ। ਇਸ ਦੌਰਾਨ ਭੜਕੇ ਵਰਕਰਾਂ ਵਲੋਂ ਬੈਰਿਕੇਟ ਤੋੜਨ ਦੀ ਵੀ ਕੋਸ਼ਿਸ਼ ਕੀਤੀ ਗਈ ਤੇ ਪੁਲਿਸ ਵਲੋਂ ਲਾਠੀਚਾਰਜ ਕਰਕੇ ਭੀੜ ਨੂੰ ਖਦੇੜ ਦਿੱਤਾ ਗਿਆ।