ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਗ੍ਰਹਿ ਮੰਤਰੀ ਦਾ ਵੱਡਾ ਬਿਆਨ, ‘ਮੁਆਫ਼ੀ ਕਿਸ ਗੱਲ ਦੀ?’

Global Team
2 Min Read

ਨਵੀਂ ਦਿੱਲੀ/ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ‘ਚ ਪਟਿਆਲਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ਦਾ ਮਾਮਲਾ ਚੁੱਕਿਆ। ਇਸ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲਦਿਆਂ ਕਿਹਾ ਕਿ ਜਿਸ ਨੂੰ ਗਲਤੀ ਦਾ ਅਹਿਸਾਸ ਨਹੀਂ ਹੈ ਉਸ ਨੂੰ ਮੁਆਫ਼ੀ ਕਿਸ ਗੱਲ ਦੀ ਦਿੱਤੀ ਜਾਵੇ।

ਅਮਿਤ ਸ਼ਾਹ ਨੇ ਕਿਹਾ, ‘ਰਹਿਮ ਦਾ ਹੱਕਦਾਰ ਉਹ ਹੈ ਜਿਸ ਨੂੰ ਗਲਤੀ ਦਾ ਅਹਿਸਾਸ ਹੋਵੇ। ਕੋਈ ਅੱਤਵਾਦੀ ਗੁਨਾਹ ਕਰੇ ਅਤੇ ਉਸ ਨੂੰ ਪਛਤਾਵਾ ਨਾਂ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਨਹੀਂ ਰਹਿੰਦਾ। ਕੋਈ ਤੀਸਰੀ ਧਿਰ ਉਸ ਦੀ ਸਜ਼ਾ ਮੁਆਫ਼ੀ ਲਈ ਰਹਿਮ ਦੀ ਪਟੀਸ਼ਨ ਦਾਖਲ ਕਰੇ ਅਤੇ ਦੋਸ਼ੀ ਨੂੰ ਪਛਤਾਵਾ ਨਾਂ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ?’

ਜ਼ਿਕਰਯੋਗ ਹੈ ਕਿ ਲੋਕ ਸਭਾ ਵਿੱਚ ਅਕਾਲੀ ਦਲ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਮੁੱਦਾ ਸੰਸਦ ਵਿੱਚ ਚੁੱਕਿਆ ਸੀ ਜਿਸ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ ਕਿ ਜਿਸ ਨੂੰ ਆਪਣੀ ਗਲਤੀ ਦਾ ਅਹਿਸਾਸ ਨਹੀਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ। ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਤੀਸਰੀ ਧਿਰ ਵੱਲੋਂ ਪਾਈ ਪਟੀਸ਼ਨ ਦਾ ਵੀ ਜ਼ਿਕਰ ਕੀਤਾ ਯਾਨੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment