ਹਰਸਿਮਰਤ ਬਾਦਲ ਨੇ ਲੋਕ ਸਭਾ ‘ਚ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

TeamGlobalPunjab
2 Min Read

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਲੋਕਸਭਾ ‘ਚ ਸਜ਼ਾ ਪੂਰੀ ਕਰ ਚੁੱਕੇ ਕਈ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਹਰਸਿਮਰਤ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਸਣੇ ਜੇਲ੍ਹ ‘ਚ ਬੰਦ ਸਾਰੇ ਸਿੱਖ ਕੈਦੀਆਂ ਦੀ ਰਿਹਾਈ ਯਕੀਨੀ ਕੀਤੀ ਜਾਵੇ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ।

ਉਨ੍ਹਾਂ ਨੇ ਕਿਹਾ, ‘ਮੈਂ ਸਰਕਾਰ ਦਾ ਧਿਆਨ ਉਨ੍ਹਾਂ ਬੰਦੀ ਸਿੱਖਾਂ ਦੀ ਵੱਲ ਦਵਾਉਣਾ ਚਾਹੁੰਦੀ ਹਾਂ ਜੋ 25 – 30 ਸਾਲ ਸਜ਼ਾ ਕੱਟਣ ਤੋਂ ਬਾਅਦ ਵੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਦੁੱਗਣੀ ਸਜ਼ਾ ਹੋ ਗਈ ਹੈ, ਪਰ ਉਹ ਹਾਲੇ ਤੱਕ ਵੀ ਬਾਹਰ ਨਹੀਂ ਆਏ। ਪ੍ਰੋਫੈਸਰ ਭੁੱਲਰ ਵਰਗੇ ਲੋਕ ਹੁਣ ਵੀ ਜੇਲ੍ਹ ਵਿੱਚ ਬੰਦ ਹਨ ਜੋ ਆਪਣੀ ਤੈਅ ਸਜ਼ਾ ਤੋਂ ਦੁੱਗਣੀ ਸਜ਼ਾ ਕੱਟ ਚੁੱਕੇ ਹਨ।’

ਬਾਦਲ ਨੇ ਕਿਹਾ ਕਿ, ‘ਬਲਵੰਤ ਸਿੰਘ ਰਾਜੋਆਣਾ 27 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਲਈ ਸਿਰਫ਼ ਇਕ ਘੰਟੇ ਦੀ ਪੈਰੋਲ ਦਿੱਤੀ ਗਈ ਸੀ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 2019 ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ 8 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਰਿਹਾਅ ਨਹੀਂ ਕੀਤੇ ਗਏ ਤੇ ਉਨ੍ਹਾਂ ਦੀ ਸਜ਼ਾ ਦੁੱਗਣੀ ਹੋ ਗਈ ਹੈ।’

ਉਨ੍ਹਾਂ ਨੇ ਦੋਸ਼ ਲਗਾਉਂਦਿਆ ਕਿਹਾ ਕਿ, ‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਭੁੱਲਰ ਦੀ ਰਿਹਾਈ ਦਾ ਵਾਅਦਾ ਕੀਤਾ, ਪਰ ਦਿੱਲੀ ‘ਚ ਉਨ੍ਹਾਂ ਦੇ ਮੰਤਰੀ ਜ਼ਰੂਰੀ ਕਦਮ ਨਹੀਂ ਚੁੱਕ ਰਹੇ। ਹਰਸਿਮਰਤ ਕੌਰ ਨੇ ਕਿਹਾ, ਮੇਰੀ ਮੰਗ ਹੈ ਕਿ ਅਜਿਹੇ ਕੈਦੀਆਂ ਦੀ ਤੁਰੰਤ ਰਿਹਾਈ ਕੀਤੀ ਜਾਵੇ।’

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment