ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਵੱਡੇ ਕਾਫ਼ਲੇ ਨਾਲ ਚੰਡੀਗੜ੍ਹ ਬਾਰਡਰ ‘ਤੇ ਪਹੁੰਚ ਗਏ ਹਨ। ਹਰਸਿਮਰਤ ਕੌਰ ਬਾਦਲ ਦਾ ਇਹ ਵਫਦ ਤਲਵੰਡੀ ਸਾਬੋ ਤੋਂ ਸ਼ੁਰੂ ਹੋਇਆ ਜੋ ਮਾਰਚ ਕਰਦਾ ਹੋਇਆ ਮੌੜ, ਰਾਮਪੁਰਾ, ਤਪਾ ਬਰਨਾਲਾ, ਸੰਗਰੂਰ, ਭਵਾਨੀਗੜ੍ਹ ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟਾਂ ਅਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚਿਆ।
ਚੰਡੀਗੜ੍ਹ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ ਅਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉੱਥੇ ਹੀ ਸੁਖਬੀਰ ਬਾਦਲ ਦਾ ਕਾਫਲਾ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ ਸੀ ਅਤੇ ਹੁਣ ਕਿਸੇ ਵੀ ਵੇਲੇ ਚੰਡੀਗੜ੍ਹ ਦੇ ਬਾਰਡਰ ‘ਤੇ ਪਹੁੰਚ ਸਕਦਾ ਹੈ ਅਤੇ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।