ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਖ਼ਾਤਰ ਮੋਦੀ ਸਰਕਾਰ ਦੀ ਕੁਰਸੀ ਨੂੰ ਮਾਰੀ ਲੱਤ

TeamGlobalPunjab
2 Min Read

ਚੰਡੀਗੜ੍ਹ: ਕੇਂਦਰ ਦੇ ਕਿਸਾਨ ਆਰਡੀਨੈਂਸ ਨੂੰ ਲੈ ਕੇ ਅਕਾਲੀ ਦਲ ਨੇ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਇਸ ਦੀ ਜਾਣਕਾਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਦਿੱਤੀ ਹੈ।

- Advertisement -

ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਜੇਕਰ ਦੇਸ਼ ਦੇ ਵਿੱਚ ਕਿਸਾਨ ਆਰਡੀਨੈਂਸ ਪਾਸ ਹੁੰਦਾ ਹੈ ਤਾਂ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਤੋਂ ਅਸਤੀਫਾ ਦੇ ਦੇਣਗੇ। ਪਰ ਹਾਲੇ ਲੋਕ ਸਭਾ ਵਿੱਚ ਐਗਰੀਕਲਚਰ ਬਿੱਲ ਤੇ ਚਰਚਾ ਹੋ ਰਹੀ ਸੀ ਕਿ ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

 

ਪੰਜਾਬ ਵਿੱਚ ਕਿਸਾਨ ਲਗਾਤਾਰ ਕੇਂਦਰ ਸਰਕਾਰ ਤੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ। ਬਾਦਲਾਂ ਦੇ ਘਰ ਬਾਹਰ ਕਿਸਾਨਾਂ ਨੇ ਪੱਕਾ ਧਰਨਾ ਲਗਾਇਆ ਹੋਇਆ ਹੈ। ਕਿਸਾਨ ਮੰਗ ਕਰ ਰਹੇ ਸਨ ਕਿ ਸੰਸਦ ਵਿੱਚ ਅਕਾਲੀ ਦਲ ਵੀ ਇਨ੍ਹਾਂ ਆਰਡੀਨੈਂਸਾਂ ਦਾ ਡੱਟ ਕੇ ਵਿਰੋਧ ਕਰਨ। ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਖਿਲਾਫ ਕਿਸਾਨ ਪਿਛਲੇ ਕਾਫੀ ਦਿਨਾਂ ਤੋਂ ਨਿੱਤਰੇ ਹੋਏ ਹਨ।

ਪੰਜਾਬ ਵਿੱਚ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਅਕਾਲੀ ਦਲ ਨੇ ਇਹ ਵੱਡਾ ਕਦਮ ਚੁੱਕਿਆ ਹੈ। ਕੇਂਦਰ ‘ਚ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦੇ ਨਾਲ ਬੀਜੇਪੀ ਅਕਾਲੀ ਦਲ ਗਠਜੋੜ ‘ਚ ਦਰਾਰਾਂ ਪੈ ਸਕਦੀਆਂ ਹਨ।

Share this Article
Leave a comment