ਹਰਸਿਮਰਤ ਕੌਰ ਬਾਦਲ ਨੇ ਹੁਣ ਦੱਸਿਆ ਅਸਤੀਫ਼ੇ ਦਾ ਅਸਲ ਕਾਰਨ

TeamGlobalPunjab
2 Min Read

ਤਲਵੰਡੀ ਸਾਬੋ: ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਪੰਜਾਬ ਪਹੁੰਚ ਗਏ ਹਨ। ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਉਪਰੰਤ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਹੱਕ ਵਿੱਚ ਭਾਸ਼ਣ ਦਿੱਤਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਖੇਤੀਬਾੜੀ ਆਰਡੀਨੈਂਸਾਂ ਦਾ ਮੈਨੂੰ ਮਈ ਮਹੀਨੇ ਪਤਾ ਲੱਗਿਆ ਸੀ।

ਹਰਸਿਮਰਤ ਬਾਦਲ ਨੇ ਦੱਸਿਆ ਕਿ ਆਰਡੀਨੈਂਸ ਲੋਕ ਸਭਾ ਵਿੱਚ ਪੇਸ਼ ਹੋਣ ਤੋਂ ਪਹਿਲਾਂ ਮੈਂ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਇਸ ਸਬੰਧੀ ਸੂਬਾ ਸਰਕਾਰਾਂ ਨਾਲ ਪਹਿਲਾਂ ਗੱਲਬਾਤ ਹੋਵੇ। ਉਸ ਤੋਂ ਬਾਅਦ ਹੀ ਆਰਡੀਨੈਂਸ ਲੋਕ ਸਭਾ ਵਿੱਚ ਪੇਸ਼ ਕੀਤੇ ਜਾਣ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਰਡੀਨੈਂਸਾਂ ਵਿੱਚ ਜਿਹੜੀਆਂ-ਜਿਹੜੀਆਂ ਕਮੀਆਂ ਸਨ। ਮੈਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਨੂੰ ਉਸ ਵਿੱਚ ਸੋਧ ਕਰਨ ਲਈ ਕਿਹਾ ਸੀ ਪਰ ਮੇਰੀ ਇੱਕ ਵੀ ਨਾ ਮੰਨੀ ਗਈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਬਿੱਲ ਸੰਸਦ ਵਿੱਚ ਪੇਸ਼ ਹੋਏ ਤਾਂ ਅਸੀਂ ਤੈਅ ਕਰ ਲਿਆ ਸੀ ਕਿ ਜੇਕਰ ਸਾਡੀ ਸੁਣੀ ਹੀ ਨਹੀਂ ਤਾਂ ਫਿਰ ਅਸੀਂ ਕੇਂਦਰੀ ਵਜ਼ੀਰੀ ਦਾ ਕੀ ਕਰਨਾ ਹੈ।

ਇਸ ਫੈਸਲੇ ਤੋਂ ਬਾਅਦ ਮੈਂ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਨ ਲਈ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦਿੱਤਾ। ਹੁਣ ਮੈਂ ਪੂਰੀ ਤਰ੍ਹਾਂ ਨਾਲ ਆਜ਼ਾਦ ਹਾਂ ਅਸੀਂ ਕੇਂਦਰ ਸਰਕਾਰ ਨੂੰ ਮਜਬੂਰ ਕਰਾਂਗੇ ਕਿ ਬਿੱਲ ਵਾਪਸ ਲਏ ਜਾਣ। ਅਸੀਂ ਕਿਸਾਨਾਂ ਦੇ ਧਰਨੇ ਨੂੰ ਸਮਰਥਨ ਦਿੰਦੇ ਹਾਂ ਅਤੇ ਖੇਤੀਬਾੜੀ ਬਿੱਲਾਂ ਖਿਲਾਫ ਲੜਾਈ ਲੜਦੇ ਰਹਾਂਗੇ।

- Advertisement -

Share this Article
Leave a comment