ਬਠਿੰਡਾ: ਕੇਂਦਰ ਸਰਕਾਰ ਦੇ ਕਿਸਾਨ ਆਰਡੀਨੈਂਸਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਖੂਬ ਭੜਾਸ ਕੱਢੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਗੁੰਮਰਾਹ ਕਰ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕੈਪਟਨ ‘ਤੇ ਕਿਸਾਨ ਆਰਡੀਨੈਂਸਾਂ ਹੇਠ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ ਅਤੇ ਕਿਹਾ ਕਿ ਕੈਪਟਨ ਨੇ ਆਪਣੇ ਚੋਣ ਮੈਨੀਫੈਸਟੋ ਵਾਲਾ ਆਰਡੀਨੈਂਸ ਅਗਸਤ 2017 ‘ਚ ਬਾਕਾਇਦਾ ਲਾਗੂ ਕਰ ਦਿੱਤਾ ਸੀ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹੜੇ ਮੂੰਹ ਨਾਲ ਕੇਂਦਰ ਦੇ ਆਰਡੀਨੈਂਸਾਂ ਦਾ ਵਿਰੋਧ ਕਰਦੇ ਹਨ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਜਾਣ ਬੁੱਝ ਕੇ ਮੁੱਦਾ ਬਣਾ ਰਹੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਦਾ ਧਿਆਨ ਬੀਜ ਘੁਟਾਲਾ ਜ਼ਹਿਰੀਲੀ ਸ਼ਰਾਬ ਅਤੇ ਵਜ਼ੀਫ਼ਾ ਘੁਟਾਲਾ ਤੋਂ ਉੱਠ ਸਕੇ।
https://www.facebook.com/Harsimratkaurbadal/posts/3588007857877954