ਫਿਲਮ ‘Emergency’ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਝਾੜੀ ਕੰਗਨਾ ਰਣੌਤ

Global Team
2 Min Read

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸੇ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਕੰਗਨਾ ਰਾਣੌਤ ਦੀ ਫਿਲਮ ‘ਐਮਰਜੈਂਸੀ’ ‘ਤੇ ਬੋਲਦਿਆਂ ਕਿਹਾ ਕਿ ਕੰਗਨਾ ਹਮੇਸ਼ਾ ਵਿਵਾਦਤ ਗੱਲਾਂ ਕਰਦੀ ਹੈ।

ਉਨ੍ਹਾਂ ਨੇ ਕਿਹਾ ਕਿ ਮੈਂ ਫਿਲਮ ਤਾਂ ਦੇਖੀ ਨਹੀਂ ਹੈ ਲੇਕਿਨ ਇਹ ਜਰੂਰ ਕਹਿ ਸਕਦੀਆਂ ਐਮਰਜੈਂਸੀ ਚ ਸਭ ਤੋਂ ਵੱਡਾ ਯੋਗਦਾਨ ਜੇ ਕਿਸੇ ਪਾਰਟੀ ਨੇ ਦਿੱਤਾ ਉਹ ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ। ਜਿਥੇ ਬਾਦਲ ਸਾਹਿਬ ਨੇ ਸਭ ਤੋਂ ਪਹਿਲਾਂ ਮੋਰਚਾ ਲਾ ਕੇ ਅਰਦਾਸ ਕਰਕੇ ਅਕਾਲ ਤਖਤ ਸਾਹਿਬ ਤੋਂ, ਜਥਾ ਲੈ ਕੇ ਉਥੇ ਗ੍ਰਿਫਤਾਰੀਆਂ ਦਿੱਤੀਆਂ ਅਤੇ ਜਦੋਂ ਤੱਕ ਐਮਰਜੈਂਸੀ ਚੱਲੀ, ਉਦੋਂ ਤੱਕ ਅਕਾਲੀ ਦਲ ਨੇ ਗ੍ਰਿਫਤਾਰੀਆਂ ਦਿੱਤੀਆਂ ਅਤੇ ਸਭ ਤੋਂ ਵੱਡੀ ਲੜਾਈ ਲੜੀ।

ਬਾਦਲ ਨੇ ਕਿਹਾ ਕਿ ਜੇਕਰ ਇਸ ਫਿਲਮ ਵਿੱਚ ਸਿੱਖਾਂ ਖਿਲਾਫ ਕੁਝ ਦਿਖਾਇਆ ਗਿਆ ਹੈ ਤਾਂ ਇਸਦਾ ਸਿੱਧਾ ਮਤਲਵ ਇਹ ਨਿਕਲਦਾ ਹੈ ਕਿ ਭਾਜਪਾ ਅਤੇ ਪ੍ਰਧਾਨ  ਮੰਤਰੀ ਖੁਦ ਇਸ ਤੋਂ ਮੋਹਰ ਲਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸਭ ਤੋਂ ਵੱਡਾ ਯੋਗਦਾਨ ਸ਼੍ਰੋਮਣੀ ਅਕਾਲੀ ਦਲ ਨੇ ਪਾਇਆ ਹੈ। ਬਾਦਲ ਨੇ ਕਿਹਾ ਕਿ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਆਪਣੀਆਂ ਗ੍ਰਿਫਤਾਰੀਆਂ ਦਿੱਤੀਆਂ ਸਨ।

ਕੰਗਨਾ ਹਮੇਸ਼ਾਂ ਵਿਵਾਦਿਤ ਗੱਲਾਂ ਕਰਦੀ ਹੈ ਅਤੇ ਉਨ੍ਹਾਂ ਭਾਜਪਾ ਅਤੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ, ਸਿੱਖ ਕੌਮ ਨੂੰ ਬਦਨਾਮ ਨਾ ਕਰੋ। ਬੀਬੀ ਬਾਦਲ ਨੇ ਕਿਹਾ ਕਿ, ਸਭ ਕਾ ਸਾਥ ਵਾਲੇ ਨਾਅਰੇ ਤੋਂ ਬਾਅਦ ਸਿੱਖਾਂ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਐਹੋ ਜਿਹੀ ਫਿਲਮ ਪਬਲਿਕ ਕਰਨ ਤੋਂ ਪਹਿਲਾਂ ਐਸਜੀਪੀਸੀ ਨੂੰ ਵਿਖਾਈ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment