ਦੇਸ਼ ਵਿੱਚ ਖੇਤੀ ਬਿੱਲ ਲਾਗੂ ਹੁੰਦਾ ਹੈ ਤਾਂ ਹਰਸਿਮਰਤ ਕੌਰ ਬਾਦਲ ਦੇਣਗੇ ਅਸਤੀਫਾ: ਸੁਖਬੀਰ ਬਾਦਲ

TeamGlobalPunjab
2 Min Read

ਚੰਡੀਗੜ੍ਹ (ਪ੍ਰਭਜੋਤ ਕੌਰ): ਸੂਬੇ ਵਿੱਚ ਕੇਂਦਰ ਦੇ ਖੇਤੀ ਆਰਡੀਨੈਂਸਾਂ ਖ਼ਿਲਾਫ ਹੋ ਰਹੇ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਫੈਸਲਾ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਖੇਤੀ ਬਿੱਲ ਲਾਗੂ ਹੁੰਦੇ ਹਨ ਤਾਂ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ।

ਸੁਖਬੀਰ ਬਾਦਲ ਦੇ ਇਸ ਬਿਆਨ ਦੇ ਨਾਲ ਭਾਈਵਾਲ ਪਾਰਟੀ ਬੀਜੇਪੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਦੋਵਾਂ ਪਾਰਟੀਆਂ ਵਿਚਾਲੇ ਬਣੇ ਰਿਸ਼ਤਿਆਂ ‘ਚ ਦਰਾਰ ਪੈਦਾ ਹੋ ਸਕਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਲੋਕ ਸਭਾ ਦੀ ਕਾਰਵਾਈ ‘ਚ ਇਸ ਬਿੱਲ ਦਾ ਵਿਰੋਧ ਵੀ ਕਰ ਚੁੱਕੇ ਹਨ।

ਪੰਜਾਬ ਵਿੱਚ ਕਿਸਾਨਾਂ ਨੇ ਬਾਦਲਾਂ ਦੇ ਘਰ ਬਾਹਰ ਪੱਕਾ ਮੋਰਚਾ ਲਗਾਇਆ ਹੋਇਆ ਹੈ। ਬਾਦਲਾਂ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਅਕਾਲੀ ਦਲ ਵੀ ਲੋਕ ਸਭਾ ਵਿੱਚ ਇਨ੍ਹਾਂ ਬਿੱਲਾਂ ਦਾ ਡੱਟ ਕੇ ਵਿਰੋਧ ਕਰਨ। ਜਿਸ ਨੂੰ ਦੇਖਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰ ਦਿੱਤਾ ਹੈ।

ਕਿਸਾਨ ਆਰਡੀਨੈਂਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ। ਪੰਜਾਬ ਵਿਧਾਨ ਸਭਾ ਇਜਲਾਸ ਤੋਂ ਠੀਕ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਇੱਕ ਚਿੱਠੀ ਲਿਖ ਕੇ ਇਹ ਵਿਸ਼ਵਾਸ ਦਿਵਾਇਆ ਹੈ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਉਸ ਸਮੇਂ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਕੇਂਦਰ ਦੇ ਇਨ੍ਹਾਂ ਬਿੱਲਾਂ ਤੇ ਵਿਸ਼ਵਾਸ ਕਰਨ। ਇਸ ਨਾਲ ਮੰਡੀ ਢਾਂਚਾ ਬਿਲਕੁਲ ਵੀ ਖਤਮ ਨਹੀਂ ਹੋਵੇਗਾ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੀ ਪੂਰੀ ਛੋਟ ਹੋਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਉਸ ਚਿੱਠੀ ਵਿੱਚ ਕੇਂਦਰ ਨੇ ਇਹ ਵੀ ਲਿਖਿਆ ਹੈ ਕਿ ਸੂਬਾ ਸਰਕਾਰ ਆਪਣੀ ਮਨਮਰਜ਼ੀ ਨਾਲ਼ ਨਵੀਆਂ ਮੰਡੀਆਂ ਸਥਾਪਤ ਕਰ ਸਕਦੀ ਹੈ।

- Advertisement -

ਪਰ ਹੁਣ ਲੋਕ ਸਭਾ ਦੀ ਕਾਰਵਾਈ ਦੌਰਾਨ ਜਦੋਂ ਬਿੱਲ ਚਰਚਾ ਵਿੱਚ ਆਇਆ ਤਾਂ ਅਕਾਲੀ ਦਲ ਕੇਂਦਰ ਦੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਨਿੱਤਰੇ ਹੋਏ ਹਨ। ਇੱਥੋਂ ਤੱਕ ਕਿ ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦੀ ਗੱਲ ਵੀ ਕਹਿ ਦਿੱਤੀ ਹੈ।

Share this Article
Leave a comment