ਲੋਕ ਸਭਾ ਅੰਦਰ ਹਰਸਿਮਰਤ ਕੌਰ ਬਾਦਲ ਨੇ ਘੇਰੀ ਮੋਦੀ ਸਰਕਾਰ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਚਲੇ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸੇ ਦਰਮਿਆਨ ਸਿਆਸੀ ਗਤੀਵਿਧੀਆਂ ਵੀ ਤੇਜ਼ ਹੋ ਰਹੀਆਂ ਹਨ। ਇਸ ਦੇ ਚੱਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਇਹ ਮਸਲਾ ਲੋਕ ਸ਼ਭਾ ਵਿੱਚ ਚੁਕਦਿਆਂ ਸੱਤਾਧਾਰੀ ਮੋਦੀ ਸਰਕਾਰ ਨੂੰ ਘੇਰਿਆ ਗਿਆ ਹੈ। ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਲਗਾਤਾਰ ਨਵੇਂ ਫਰਮਾਨ ਜਾਰੀ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਐਫਸੀਆਈ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਕਿ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਸਬਸਿਡੀ ਦਾ ਪੈਸਾ ਦਿੱਤਾ ਜਾਵੇਗਾ ਜਿਹੜੇ ਕਿਸਾਨਾਂ ਦਾ ਰਿਕਾਰਡ ਆਨਲਾਈਨ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੇ ਕਿਸਾਨ ਅਜਿਹੇ ਹਨ ਜਿਹੜੇ ਕਿ ਠੇਕੇ ਤੇ ਜ਼ਮੀਨਾਂ ਲੈ ਕੇ ਖੇਤੀ ਕਰ ਰਹੇ ਹਨ ਤਾਂ ਅਜਿਹੇ ਕਿਸਾਨ ਕਿੱਥੋਂ ਰਿਕਾਰਡ ਲੈ ਕੇ ਆਉਣਗੇ ।

ਉਧਰ ਇਸ ਮੌਕੇ ਹਰਸਿਮਰਤ ਕੌਰ ਬਾਦਲ ਦੇ ਇਸ ਬਿਆਨ ਤੇ ਭਾਜਪਾ ਆਗੂਆਂ ਵੱਲੋਂ ਮੋੜਵਾਂ ਜਵਾਬ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਨਵੇਂ ਹੁਕਮ ਜਾਰੀ ਕਰਨ ਦਾ ਇਹ ਕਾਰਨ ਹੈ ਕਿ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਸਕੇ

Share this Article
Leave a comment