ਕੋਰੋਨਾ ਵਾਇਰਸ : ਆਹ ਦੇਖੋ ਪੰਜਾਬ ਨੂੰ ਕਿੰਨਾ ਪੈਸਾ ਦਿਤੇ ਕੇਂਦਰ ਸਰਕਾਰ ਨੇ ਪਰ ਨਹੀਂ ਹੋ ਰਿਹਾ ਖਰਚ ? ਬੀਬਾ ਬਾਦਲ ਨੇ ਕੀਤੇ ਅਹਿਮ ਖੁਲਾਸੇ

TeamGlobalPunjab
2 Min Read

ਚੰਡੀਗੜ੍ਹ :ਕੋਰੋਨਾ ਵਾਇਰਸ ਦੌਰਾਨ ਸਰਕਾਰ ਵਲੋਂ ਤਿਆਰ ਕੀਤੀਆਂ ਜਾਂਦੀਆਂ ਰਣਨੀਤੀਆਂ ਨੂੰ ਲੈ ਕਿ ਹਰ ਦਿਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਖਤ ਪ੍ਰਤੀਕਿਰਿਆਵਾਂ ਦਿੰਦੇ ਹੀ ਰਹਿੰਦੇ ਹਨ। ਅੱਜ ਇਕ ਵਾਰ ਫਿਰ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੱਖੇ ਸਵਾਲਾਂ ਦਰਮਿਆਨ ਘੇਰਿਆ ਹੈ । ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਜਾਰੀ ਜੰਗ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵਲੋਂ 20 ਮਾਰਚ ਤੋਂ ਬਾਅਦ ਵਡੀ ਧਨ ਰਾਸ਼ੀ ਜਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨੂੰ ਜੁਆਬ ਦੇਣ ਕਿ ਪੰਜਾਬ ਵਿਚ ਭੇਜੇ ਪੈਸੇ ਅਤੇ ਰਾਸ਼ਨ ਨੂੰ ਲੋਕਾਂ ਵਿਚ ਕਿਉਂ ਨਹੀਂ ਵੰਡਿਆ ਜਾ ਰਿਹਾ ਹੈ? ਉਹਨਾਂ ਕਿਹਾ ਕਿ ਚੰਗਾ ਹੋਵੇਗਾ ਕਿ ਉਹ ਕੇਂਦਰ ਕੋਲੋਂ ਹੋਰ ਫੰਡ ਮੰਗਣ ਤੋਂ ਪਹਿਲਾਂ ਇਸ ਰਾਹਤ ਨੂੰ ਸੂਬੇ ਦੇ ਲੋਕਾਂ ਵਿਚ ਵੰਡ ਦੇਣ।

- Advertisement -

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹੁਣ ਤਕ 3485 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ, ਜਿਹਨਾਂ ਵਿੱਚ 2366 ਕਰੋੜ ਰੁਪਏ ਜੀਐਸਟੀ ਮੁਆਵਜ਼ਾ ਅਤੇ ਬਕਾਇਆ, 638 ਕਰੋੜ ਰੁਪਏ ਵਿੱਤੀ ਗਰਾਂਟ, 247 ਕਰੋੜ ਰੁਪਏ ਕੁਦਰਤੀ ਆਫ਼ਤ ਰੋਕੂ ਪ੍ਰਬੰਧਾਂ ਤਹਿਤ, 72 ਕਰੋੜ ਰੁਪਏ ਮਨਰੇਗਾ ਲਈ, 41 ਕਰੋੜ ਰੁਪਏ ਕੌਮੀ ਸਿਹਤ ਮਿਸ਼ਨ ਅਧੀਨ ਅਤੇ 72 ਕਰੋੜ ਰੁਪਏ ਪ੍ਰਧਾਨ ਮੰਤਰੀ ਵੱਲੋਂ ਸਿਹਤ ਸੰਭਾਲ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਐਲਾਨੇ ਪੈਕਜ ਤਹਿਤ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਨੂੰ ਕੇਂਦਰ ਵੱਲੋਂ 10.70 ਲੱਖ ਹਾਈਡਰੋਕਲੋਰੋਕੁਇਨ ਗੋਲੀਆਂ, 33,615 ਐਨ-95 ਮਾਸਕ ਅਤੇ 4500 ਪੀਪੀਈ ਕਿਟਾਂ ਦਿੱਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਇੰਨੇ ਫੰਡ ਹਾਸਿਲ ਕਰਨ ਦੇ ਬਾਵਜੂਦ ਤਕਲੀਫਾਂ ਭੋਗ ਰਹੇ ਲੋਕਾਂ ਦੀ ਪੰਜਾਬ ਸਰਕਾਰ ਮੱਦਦ ਕਿਉਂ ਨਹੀਂ ਕਰ ਰਹੀ ਹੈ?ਉਨ੍ਹਾਂ ਇਹ ਕਿ ਦੁੱਖ ਦੀ ਗੱਲ ਹੈ ਕਿ ਸਹਿਤ ਕਾਮਿਆਂ ਕੋਲ ਅਜੇ ਤਕ ਐਨ-95 ਮਾਸਕ ਅਤੇ ਪੀਪੀਈ ਕਿਟਾਂ ਵੀ ਨਹੀਂ ਦਿੱਤੀਆਂ ਗਈਆਂ ਹਨ।
ਬੀਬਾ ਬਾਦਲ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਕੇਂਦਰ ਸਰਕਾਰ ਵੱਲੋਂ 26 ਮਾਰਚ ਤੋਂ ਬਾਅਦ ਪੰਜਾਬ ਦੀ ਅੱਧੀ ਆਬਾਦੀ ਯਾਨੀ 1.4 ਕਰੋੜ ਲੋਕਾਂ ਲਈ 15 ਕਿਲੋ ਆਟਾ ਅਤੇ ਤਿੰਨ ਕਿਲੋ ਦਾਲ ਪ੍ਰਤੀ ਪਰਿਵਾਰ ਭੇਜੀ ਗਈ ਹੈ ਉਹ ਵੀ ਪੰਜਾਬ ਦੇ ਗੋਦਾਮਾਂ ਵਿਚ ਪਿਆ ਹੈ ਅਤੇ ਇੱਕ ਵੀ ਘਰ ਤਕ ਨਹੀਂ ਪੁੱਜਿਆ ਹੈ।

- Advertisement -

Share this Article
Leave a comment