ਕਾਂਗਰਸ ਪਾਰਟੀ ਵੱਲੋਂ ਲਿਆਂਦਾ ਜਾ ਰਿਹਾ ਬਜਟ ਹੋਵੇਗਾ ਝੂਠ ਦਾ ਪੁਲੰਦਾ : ਹਰਸਿਮਰਤ ਕੌਰ ਬਾਦਲ

TeamGlobalPunjab
1 Min Read

 ਬਠਿੰਡਾ :ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਦਰਮਿਆਨ ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਕਾਂਗਰਸ ਪਾਰਟੀ ਤੇ ਤੰਜ਼ ਕੱਸਿਆ ਗਿਆ ਹੈ । ਆਉਂਦੇ ਦਿਨੀਂ ਪੇਸ਼ ਹੋਣ ਵਾਲੇ ਬਜਟ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਨੂੰ ਆੜੇ ਹੱਥੀਂ ਲਿਆ ਹੈ । ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਉਂਦੇ ਦਿਨੀਂ ਜਿਹੜਾ ਬਜਟ ਪੇਸ਼ ਕੀਤਾ ਜਾਵੇਗਾ ਉਹ ਸਿਰਫ ਇਕ ਝੂਠ ਦਾ ਪੁਲੰਦਾ ਹੋਵੇਗਾ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਜਿਹਡ਼ੇ ਵਾਅਦੇ ਕੀਤੇ ਗਏ ਸਨ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ  ।  ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਦੌਰਾਨ ਜਿਹੜੇ ਬਜਟ ਪੇਸ਼ ਕੀਤੇ ਗਏ ਹਨ ਉਹ ਸਿਰਫ ਝੂਠ ਤੇ ਝੂਠ ਹੀ ਸਨ  । ਇਸ ਮੌਕੇ ਉਨ੍ਹਾਂ ਬੋਲਦਿਆਂ ਨੌਦੀਪ ਕੌਰ ਦੀ ਰਿਹਾਈ ਨੂੰ ਲੈ ਕੇ ਵੀ ਪ੍ਰਤੀਕਰਮ ਦਿੱਤਾ।  ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਨੌਜਵਾਨਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

Share this Article
Leave a comment