ਚੰਡੀਗੜ੍ਹ : ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਦੇਰ ਰਾਤ ਅਚਾਨਕ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ। ਜਿਸ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਲਿਆਂਦਾ ਗਿਆ।
ਇੱਥੇ ਡਾਕਟਰਾਂ ਨੇ ਹਰਸਿਮਰਤ ਕੌਰ ਬਾਦਲ ਦਾ ਕੋਰੋਨਾ ਟੈਸਟ ਕੀਤਾ ਤਾਂ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ। ਇਸ ਤੋਂ ਬਾਅਦ ਪੀਜੀਆਈ ਦੇ ਡਾਕਟਰਾਂ ਨੇ ਬਾਕੀ ਟੈਸਟ ਵੀ ਲਏ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਨੌਰਮਲ ਦੱਸੀਆਂ ਗਈਆਂ। ਜਿਸ ਕਰਕੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਫਿਲਹਾਲ ਹਰਸਿਮਰਤ ਕੌਰ ਬਾਦਲ ਆਪਣੇ ਚੰਡੀਗੜ੍ਹ ਵਿਖੇ ਘਰ ਵਿਚ ਮੌਜੂਦ ਹਨ।