ਪ੍ਰਕਾਸ਼ ਸਿੰਘ ਬਾਦਲ ਨੇ ਹਰਸਿਮਰਤ ਕੌਰ ਦੇ ਅਸਤੀਫ਼ੇ ਦੀ ਕੀਤੀ ਸ਼ਲਾਘਾ, ਕਿਹਾ ਅਕਾਲੀ ਬਣੇ ਹੀ ਕਿਸਾਨਾਂ ਲਈ

TeamGlobalPunjab
1 Min Read

ਚੰਡੀਗੜ੍ਹ: ਖੇਤੀਬਾੜੀ ਬਿੱਲਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਦੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ਲਾਘਾ ਕੀਤੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੀ ਪਾਰਟੀ ਕਿਸਾਨਾਂ ਅਤੇ ਸਮਾਜ ਦੇ ਲਈ ਡਟ ਕੇ ਖੜ੍ਹੀ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੋਂ ਲੋਕ ਇਹ ਉਮੀਦ ਰੱਖਦੇ ਹਨ ਕਿ ਔਖੇ ਸਮੇਂ ਵੇਲੇ ਅਕਾਲੀ ਲੀਡਰ ਉਨ੍ਹਾਂ ਦੇ ਨਾਲ ਖੜ੍ਹੇ ਹੋਣ। ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਦਲਿਤ, ਜ਼ਰੂਰਤਮੰਦਾ ਅਤੇ ਪਿਛੜੇ ਵਰਗਾਂ ਲਈ ਅਕਾਲੀ ਦਲ ਡਟ ਕੇ ਲੜਾਈ ਲੜਨ ਵਾਲੀ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀਆਂ ਨੇ ਹਮੇਸ਼ਾ ਅਹੁਦਿਆਂ ਦੇ ਲਾਲਚ ਨੂੰ ਖਾਰਜ ਕੀਤਾ ਹੈ ਅਤੇ ਪਾਰਟੀ ਸਿਧਾਂਤਾਂ ‘ਤੇ ਖੜ੍ਹੇ ਹਨ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸਾਨਾਂ ਦੀ ਡੱਟ ਕੇ ਹਮਾਇਤ ਕਰਨਗੇ ਅਤੇ ਇਸ ਬਿੱਲ ਨੂੰ ਰੱਦ ਕਰਵਾਉਣ ਦੇ ਲਈ ਪੂਰੀ ਕੋਸ਼ਿਸ਼ ਕਰਨਗੇ।

Share This Article
Leave a Comment