ਹਰਿਆਣਾ ਵਿਧਾਨ ਸਭਾ ‘ਚ ਚੰਡੀਗੜ੍ਹ ਤੇ SYL ਨੂੰ ਲੈ ਕੇ ਮਤਾ ਪੇਸ਼

TeamGlobalPunjab
1 Min Read

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਅੱਜ ਸਵੇਰੇ 11 ਵਜੇ ਸ਼ੁਰੂ ਹੋਈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਚੰਡੀਗੜ੍ਹ ‘ਤੇ ਹਰਿਆਣਾ ਦਾ ਹੱਕ ਜਤਾਉਣ ਲਈ ਅਤੇ ਐਸਵਾਈਐਲ ਦੇ ਮੁੱਦੇ ਤੇ ਮਤਾ ਪੇਸ਼ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਚੰਡੀਗੜ੍ਹ ਤੇ ਹਰਿਆਣਾ ਦਾ ਬਣਦਾ ਹੱਕ ਦੇਣ ਲਈ ਅਤੇ ਹਰਿਆਣਾ ਨੂੰ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ‘ਤੇ ਦਬਾਅ ਬਣਾਵੇ।

ਖੱਟਰ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ‘ਤੇ ਹਰਿਆਣਾ ਦਾ ਹੱਕ ਸੰਵਿਧਾਨਕ ਹੈ। ਉਨ੍ਹਾਂ ਕਿਹਾ ਕਿ ਐਸਵਾਈਐਲ ਨਹਿਰ ਨੂੰ ਜਲਦੀ ਮੁਕੰਮਲ ਕਰਨ ਲਈ 7 ਮਤੇ ਪਾਸ ਕੀਤੇ ਗਏ ਤੇ ਸਾਰਿਆਂ ਨੇ ਪਾਣੀ ਦੇ ਦਾਅਵੇ ਨੂੰ ਬਰਕਰਾਰ ਰੱਖਿਆ ਹੈ। ਇਸ ਤੋਂ ਇਲਾਵਾ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਨੂੰ ਹਿੰਦੀ ਬੋਲਦੇ ਇਲਾਕਿਆਂ ਦੀ ਵੀ ਪੰਜਾਬ ਕੋਲੋ ਮੰਗ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment