ਨਿਊਜ਼ ਡੈਸਕ: ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ਵਿੱਚ ਕਾਂਗਰਸ ਨੂੰ ਬਹੁਮਤ ਮਿਲਿਆ ਹੈ। ਇਸ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਦਿੱਲੀ ‘ਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲੱਡੂ ਅਤੇ ਜਲੇਬੀ ਵੰਡੇ ਜਾ ਰਹੇ ਹਨ।
ਇਸ ਦੌਰਾਨ ਕਾਂਗਰਸ ਨੇਤਾ ਪਵਨ ਖੇੜਾ ਨੇ ਕਿਹਾ, ਅਸੀਂ ਪੀਐਮ ਮੋਦੀ ਨੂੰ ਜਲੇਬੀ ਵੀ ਭੇਜਣ ਜਾ ਰਹੇ ਹਾਂ, ਕਾਂਗਰਸ ਨੇਤਾ ਨੇ ਅੱਗੇ ਕਿਹਾ, ਇਹ ਸ਼ੁਰੂਆਤੀ ਰੁਝਾਨ ਹੈ, ਉਡੀਕ ਕਰੋ। ਪੂਰਾ ਭਰੋਸਾ ਹੈ ਕਿ ਅੱਜ ਤੁਹਾਨੂੰ ਪੂਰਾ ਦਿਨ ਜਲੇਬੀ ਅਤੇ ਲੱਡੂ ਖਾਣ ਨੂੰ ਮਿਲੇਗਾ। ਨਾਇਬ ਸਿੰਘ ਸੈਣੀ ਬਾਰੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਵੀ ਜਲੇਬੀ ਭੇਜਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪੂਰਾ ਭਰੋਸਾ ਹੈ ਕਿ ਕਾਂਗਰਸ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਪੂਰਨ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ।
ਇਹ ਵੀ ਪੜ੍ਹੋ: 9 ਵਜੇ ਤੱਕ ਦੇ ਅੰਕੜਿਆਂ ਮੁਤਾਬਿਕ ਹਰਿਆਣਾ ਵਿੱਚ ਕਾਂਗਰਸ ਨੂੰ ਬਹੁਮਤ , ਭਾਜਪਾ ਜੰਮੂ-ਕਸ਼ਮੀਰ ਵਿੱਚ ਵੀ ਪਛੜੀ
ਸਵੇਰੇ 9 ਵਜੇ ਤੱਕ ਦੇ ਸ਼ੁਰੂਆਤੀ ਰੁਝਾਨਾਂ ਮੁਤਾਬਕ ਕਾਂਗਰਸ ਨੇ 67 ਸੀਟਾਂ ਨਾਲ ਬਹੁਮਤ ਹਾਸਿਲ ਕਰ ਲਿਆ ਹੈ। 5 ਅਕਤੂਬਰ ਨੂੰ ਹਰਿਆਣਾ ਦੀਆਂ 90 ਸੀਟਾਂ ‘ਤੇ ਇੱਕੋ ਪੜਾਅ ‘ਚ ਚੋਣਾਂ ਹੋਈਆਂ ਸਨ। ਇਸ ਤੋਂ ਬਾਅਦ 6 ਅਕਤੂਬਰ ਨੂੰ ਐਗਜ਼ਿਟ ਪੋਲ ਸਾਹਮਣੇ ਆਏ ਸਨ। ਐਗਜ਼ਿਟ ਪੋਲ ‘ਚ ਵੀ ਕਾਂਗਰਸ ਨੂੰ ਬਹੁਮਤ ਮਿਲਿਆ ਹੈ। ਹਾਲਾਂਕਿ ਹੁਣ ਐਗਜ਼ਿਟ ਪੋਲ ਸ਼ੁਰੂਆਤੀ ਰੁਝਾਨਾਂ ਮੁਤਾਬਕ ਸਹੀ ਸਾਬਤ ਹੁੰਦੇ ਨਜ਼ਰ ਆ ਰਹੇ ਹਨ। ਜੇਕਰ ਕਾਂਗਰਸ ਜਿੱਤਦੀ ਹੈ ਤਾਂ ਕਾਂਗਰਸ 10 ਸਾਲ ਦੀ ਗ਼ੁਲਾਮੀ ਤੋਂ ਬਾਅਦ ਹਰਿਆਣਾ ਵਿੱਚ ਵਾਪਸੀ ਕਰੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।