ਵੱਡਾ ਖੁਲਾਸਾ! ਹਰਿਆਣਾ ਬੱਸ ਹਾਦਸੇ ‘ਚ ਬਚ ਸਕਦੀ ਸੀ ਬੱਚਿਆਂ ਦੀ ਜਾਨ, 3 ਗ੍ਰਿਫਤਾਰ

Prabhjot Kaur
3 Min Read

Haryana School Bus Accident: ਹਰਿਆਣਾ ਦੇ ਮਹਿੰਦਰਗੜ੍ਹ ਵਿੱਚ ਵਾਪਰੇ ਬੱਸ ਹਾਦਸੇ ਜਿਸ ਵਿੱਚ 6 ਬੱਚਿਆਂ ਦੀ ਜਾਨ ਚਲੀ ਗਈ ਸੀ, ਇਸ ਨੂੰ ਰੋਕਿਆ ਜਾ ਸਕਦਾ ਸੀ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਸੂਚਨਾ ਦਿੱਤੀ ਗਈ ਸੀ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ, ਪਰ ਇਸ ਨੂੰ ਅਣਗੌਲਿਆ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪਿਛਲੇ ਦਿਨੀਂ ਬੱਸ ਨੂੰ ਜੁਰਮਾਨਾ ਵੀ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਈਦ ਦੇ ਮੌਕੇ ‘ਤੇ ਸਕੂਲ ਖੋਲ੍ਹਣ ਦਾ ਫੈਸਲਾ ਵੀ ਸਵਾਲਾਂ ਦੇ ਘੇਰੇ ‘ਚ ਹੈ। ਪੁਲਿਸ ਨੇ ਡਰਾਈਵਰ ਧਰਮਿੰਦਰ ਅਤੇ ਸਕੂਲ ਪ੍ਰਿੰਸੀਪਲ ਸਣੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਪਿੰਡ ਵਾਸੀਆਂ ਨੇ ਦੱਸਿਆ ਕਿ ਡਰਾਈਵਰ ਨੇ ਪੀਤੀ ਹੋਈ ਸੀ ਸ਼ਰਾਬ

ਪੱਤਰਕਾਰਾਂ ਨਾਲ ਗੱਲ ਕਰਦਿਆਂ ਵਕੀਲ ਮਨਦੀਪ ਸਿੰਘ ਵਾਸੀ ਪਿੰਡ ਖੇੜੀ ਤਲਵਾਣਾ ਨੇ ਦਾਅਵਾ ਕੀਤਾ ਕਿ ਜਦੋਂ ਕੁਝ ਪਿੰਡ ਵਾਸੀਆਂ ਨੂੰ ਪਤਾ ਲੱਗਾ ਕਿ ਬੱਸ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਤਾਂ ਉਨ੍ਹਾਂ ਬੱਸ ਰੋਕ ਦਿੱਤੀ ਪਰ ਹੈੱਡਮਾਸਟਰ ਨੇ ਦਖ਼ਲ ਦੇ ਕੇ ਉਨ੍ਹਾਂ ਨੂੰ ਬੱਸ ਛੱਡਣ ਨੂੰ ਕਿਹਾ। ਨਾਲ ਹੀ ਵਾਅਦਾ ਕੀਤਾ ਕਿ ਸ਼ੁੱਕਰਵਾਰ ਨੂੰ ਡਰਾਈਵਰ ਬਦਲ ਦਿੱਤਾ ਜਾਵੇਗਾ। ਹਾਲਾਂਕਿ, ਬੱਸ ਕੁਝ ਮਿੰਟਾਂ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਪਿੰਡ ਵਾਸੀਆਂ ਨੇ ਡਰਾਈਵਰ ਤੋਂ ਚਾਬੀਆਂ ਵੀ ਲੈ ਲਈਆਂ ਸਨ ਪਰ ਪ੍ਰਿੰਸੀਪਲ ਦੇ ਕਹਿਣ ’ਤੇ ਵਾਪਸ ਕਰ ਦਿੱਤੀਆਂ ਗਈਆਂ। ਇਸ ਤੋਂ ਬਾਅਦ ਬੱਸ ਨੇ ਕੁਝ ਕਿਲੋਮੀਟਰ ਦਾ ਸਫਰ ਤੈਅ ਕੀਤਾ ਤੇ ਸਵੇਰੇ  8.30 ਵਜੇ ਦੇ ਲਗਭਗ ਕਨੀਨਾ ਦੇ ਉਨਹਾਨੀ ਪਿੰਡ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।

12ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਮੁਤਾਬਕ ਡਰਾਈਵਰ ਤੋਂ ਸ਼ਰਾਬ ਦੀ ਬਦਬੂ ਆ ਰਹੀ ਸੀ ਅਤੇ ਬੱਚਿਆਂ ਨੇ ਵਾਰ-ਵਾਰ ਉਸ ਨੂੰ ਬੱਸ ਹੌਲੀ ਕਰਨ ਨੂੰ ਵੀ ਕਿਹਾ ਪਰ ਉਸਨੇ ਨਜ਼ਰਅੰਦਾਜ਼ ਕੀਤਾ ਅਤੇ ਕਥਿਤ ਤੌਰ ‘ਤੇ ਧਮਕੀਆਂ ਵੀ ਦਿੱਤੀਆਂ। ਸ਼ਿਕਾਇਤਕਰਤਾ ਨੇ ਦੱਸਿਆ ਕਿ ਬੱਸ ਵਿੱਚ ਕੋਈ ਸਹਾਇਕ ਜਾਂ ਕੋਈ ਮਹਿਲਾ ਅਧਿਕਾਰੀ ਨਹੀਂ ਸੀ।

- Advertisement -

ਸੂਬੇ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਾਰੀਆਂ ਸਕੂਲੀ ਬੱਸਾਂ ਦੀ ‘ਫਿਟਨੈਸ’ ਦੀ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਸ ਨੂੰ ਹਾਲ ਹੀ ਵਿੱਚ ਇਸ ਲਈ ਜੁਰਮਾਨਾ ਕੀਤਾ ਗਿਆ ਸੀ ਕਿਉਂਕਿ ਡਰਾਈਵਰ ਕੋਲ ਕੁਝ ਦਸਤਾਵੇਜ਼ ਨਹੀਂ ਸਨ ਅਤੇ ਫਿਰ ਵੀ ਇਸ ਦੀ ਵਰਤੋਂ ਕਰਨਾ ਸਕੂਲ ਪ੍ਰਬੰਧਕਾਂ ਦੀ ਕੁਤਾਹੀ ਨੂੰ ਦਰਸਾਉਂਦਾ ਹੈ।

Share this Article
Leave a comment