ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਕੈਬਨਿਟ ਮੀਟਿੰਗ 2 ਫਰਵਰੀ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਖੇ ਬਾਅਦ ਦੁਪਹਿਰ 4 ਵਜੇ ਹੋਵੇਗੀ। ਮੁੱਖ ਮੰਤਰੀ ਸੈਣੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਬਜਟ ਸੈਸ਼ਨ ਦੀ ਤਰੀਕ ਨੂੰ ਅੰਤਿਮ ਰੂਪ ਦੇਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਮੁੱਖ ਮੰਤਰੀ ਨਾਇਬ ਸੈਣੀ ਦੀ ਇਸ ਕੈਬਨਿਟ ਮੀਟਿੰਗ ਵਿੱਚ ਕਈ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

ਵਿਧਾਨ ਸਭਾ ਸਕੱਤਰੇਤ ਵਿਖੇ ਚੱਲ ਰਹੀਆਂ ਤਿਆਰੀਆਂ ਤੋਂ ਅੰਦਾਜਾ ਲਗਾਇਆ ਹੈ ਰਿਹਾ ਹੈ ਕਿ ਸੈਸ਼ਨ 23 ਜਾਂ 26 ਫਰਵਰੀ ਨੂੰ ਸ਼ੁਰੂ ਹੋ ਸਕਦਾ ਹੈ। ਇਹ ਸੈਸ਼ਨ 22 ਫਰਵਰੀ ਤੋਂ ਬਾਅਦ ਕਿਸੇ ਵੀ ਦਿਨ ਬੁਲਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਵਿੱਚ ਕਈ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਲਈ ਇੱਕ ਸਰਕੂਲਰ ਜਾਰੀ ਕੀਤਾ ਗਿਆ ਹੈ। ਜਾਰੀ ਸਰਕੂਲਰ ਅਨੁਸਾਰ ਕੈਬਨਿਟ ਮੀਟਿੰਗ ਸੋਮਵਾਰ ਯਾਨੀ ਕਿ 2 ਫਰਵਰੀ ਨੂੰ ਹੋਵੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾ ਸਾਲ 2026 ਵਿੱਚ ਹੋਈ ਪਹਿਲੀ ਕੈਬਨਿਟ ਮੀਟਿੰਗ ਵਿੱਚ, ਲਾਡੋ ਲਕਸ਼ਮੀ ਯੋਜਨਾ ਬਾਰੇ ਨਵਾਂ ਫੈਸਲਾ ਲਿਆ ਗਿਆ ਸੀ। ਮੀਟਿੰਗ ਤੋਂ ਬਾਅਦ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਸੀ ਕਿ ਇਸ ਯੋਜਨਾ ਦਾ ਲਾਭ ਹੁਣ ਉਨ੍ਹਾਂ ਔਰਤਾਂ ਨੂੰ ਵੀ ਮਿਲੇਗਾ ਜਿਨ੍ਹਾਂ ਦੇ ਬੱਚਿਆਂ ਨੇ 10ਵੀਂ ਅਤੇ 12ਵੀਂ ਜਮਾਤ ਵਿੱਚ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸੀਐਮ ਸੈਣੀ ਨੇ ਕਿਹਾ ਸੀ ਕਿ ਕੈਬਨਿਟ ਸਾਹਮਣੇ ਛੇ ਏਜੰਡੇ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਸਾਰਿਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਇਸ ਮੀਟਿੰਗ ‘ਚ 2002 ਵਿੱਚ ਟਰਾਂਸਪੋਰਟ ਵਿਭਾਗ ਵਿੱਚ ਠੇਕੇ ‘ਤੇ ਰੱਖੇ ਗਏ ਡਰਾਈਵਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਗਈ ਸੀ।ਮੰਤਰੀ ਮੰਡਲ ਨੇ ਫੈਸਲਾ ਕੀਤਾ ਸੀ ਕਿ ਸਰਕਾਰ ਉਨ੍ਹਾਂ ਨੂੰ ਨਿਯਮਤ ਕਰਨ ‘ਤੇ ਵਿਚਾਰ ਕਰੇਗੀ ਅਤੇ ਉਨ੍ਹਾਂ ਨੂੰ ਸਾਰੇ ਵਿੱਤੀ ਲਾਭ ਦੇਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

