ਹਰਿਆਣਾ: ਹਰਿਆਣਾ ਦੇ ਕੈਥਲ ‘ਚ ਦੁਸਹਿਰੇ ਵਾਲੇ ਦਿਨ ਇਕ ਵੱਡਾ ਹਾਦਸਾ ਵਾਪਰਿਆ। ਜਿਸ ਦੌਰਾਨ ਇਕੋ ਪਰਿਵਾਰ ਦੇ 8 ਜੀਆਂ ਦੀ ਮੌਤ ਹੋ ਗਈ।
ਕੈਥਲ ਦੇ ਪਿੰਡ ਮੁੰਦੜੀ ਨੇੜੇ ਅੱਜ ਸਵੇਰੇ ਇੱਕ ਬੇਕਾਬੂ ਕਾਰ ਸਿਰਸਾ ਬ੍ਰਾਂਚ ਨਹਿਰ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕੋ ਪਰਿਵਾਰ ਦੇ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਚਾਰ ਔਰਤਾਂ, ਤਿੰਨ ਬੱਚੇ ਅਤੇ ਇਕ ਪੁਰਸ਼ ਸ਼ਾਮਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਪਿੰਡ ਡੀਂਗ ਦਾ ਵਸਨੀਕ ਸੀ ਅਤੇ ਉਹ ਪੁੰਡਰੀ ਤੋਂ ਕੈਥਲ ਵੱਲ ਆ ਰਿਹਾ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸ਼ਨੀਵਾਰ ਸਵੇਰੇ ਪਰਿਵਾਰ ਆਲਟੋ ਕਾਰ ‘ਚ ਮੰਦਰ ‘ਚ ਮੱਥਾ ਟੇਕਣ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਮੁੰਦੜੀ ਕੋਲ ਪੁੱਜਾ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।
ਹਾਦਸਾ ਸਵੇਰੇ ਕਰੀਬ ਸਾਢੇ 9 ਵਜੇ ਵਾਪਰਿਆ। ਜਦੋਂ ਪਿੰਡ ਵਾਸੀਆਂ ਨੇ ਕਾਰ ਨੂੰ ਨਹਿਰ ਵਿੱਚ ਡਿੱਗਦੇ ਦੇਖਿਆ ਤਾਂ ਉਹ ਮੌਕੇ ’ਤੇ ਪੁੱਜੇ। ਕਾਫੀ ਮਿਹਨਤ-ਮੁਸ਼ੱਕਤ ਤੋਂ ਬਾਅਦ ਕਾਰ ਨੂੰ ਨਹਿਰ ‘ਚੋ ਬਾਹਰ ਕੱਢਿਆ ਗਿਆ।
- Advertisement -
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਸਾਰਿਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।