ਹਰਿਆਣਾ, 28 ਮਾਰਚ : ਹਰਿਆਣਾ ਦੇ ਨੂਹ ‘ਚ ਦਿੱਲੀ-ਅਲਵਰ ਰੋਡ ‘ਤੇ ਜਾ ਰਹੀ ਕਿਆ ਕਾਰ ਨੂੰ ਅਚਾਨਕ ਅੱਗ ਲੱਗ ਗਈ। ਸੜਕ ‘ਤੇ ਜਾ ਰਹੇ ਇੱਕ ਵਿਅਕਤੀ ਨੇ ਬੋਨਟ ‘ਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਕਾਰ ਸਵਾਰ ਨੌਜਵਾਨਾਂ ਨੂੰ ਸੂਚਿਤ ਕੀਤਾ । ਇਸ ਤੋਂ ਬਾਅਦ ਕਾਰ ਵਿਚ ਸਵਾਰ ਦੋਵੇਂ ਵਿਅਕਤੀਆਂ ਨੇ ਚੱਲਦੀ ਗੱਡੀ ਤੋਂ ਛਾਲ ਮਾਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਨੂਹ ਵਾਸੀ ਜੁਗਲ ਦੀ ਅਨਾਜ ਮੰਡੀ ਵਿੱਚ ਆੜ੍ਹਤ ਦਾ ਕੰਮ ਹੈ। ਸ਼ੁੱਕਰਵਾਰ ਨੂੰ ਉਹ ਆਪਣੇ ਦੋਸਤ ਨਾਲ ਕਿਆ ਸੇਲਟੋਸ ਕਾਰ ‘ਚ ਕਿਤੇ ਜਾ ਰਿਹਾ ਸੀ। ਜਦੋਂ ਉਹ ਦਿੱਲੀ ਅਲਵਰ ਰੋਡ ‘ਤੇ ਪਲਵਲ ਟੀ ਪੁਆਇੰਟ ਤੋਂ ਥੋੜ੍ਹੀ ਦੂਰੀ ‘ਤੇ ਪਹੁੰਚਿਆ ਤਾਂ ਚੱਲਦੀ ਗੱਡੀ ਦੇ ਬੋਨਟ ‘ਚੋਂ ਧੂੰਆਂ ਨਿਕਲਣ ਲੱਗਾ। ਜੁਗਲ ਨੂੰ ਇਸ ਬਾਰੇ ਪਤਾ ਨਹੀਂ ਸੀ। ਇਸ ਦੌਰਾਨ ਕਿਸੇ ਵਿਅਕਤੀ ਨੇ ਦੱਸਿਆ ਕਿ ਕਾਰ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਜੁਗਲ ਨੇ ਕਾਹਲੀ ਨਾਲ ਕਾਰ ਨੂੰ ਇੱਕ ਪਾਸੇ ਕੀਤਾ ਅਤੇ ਆਪਣੇ ਦੋਸਤ ਸਮੇਤ ਚੱਲਦੀ ਗੱਡੀ ਵਿੱਚੋਂ ਛਾਲ ਮਾਰ ਦਿੱਤੀ।
ਕੁਝ ਹੀ ਸਮੇਂ ਵਿੱਚ ਅੱਗ ਨੇ ਸਾਰੀ ਗੱਡੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਾਰ ‘ਚ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਪਹੁੰਚੀ ਪਰ ਉਦੋਂ ਤੱਕ ਕਾਰ ਸੜ ਚੁੱਕੀ ਸੀ। ਅੱਗ ਲੱਗਣ ਕਾਰਨ ਸੜਕ ’ਤੇ ਜਾਮ ਲੱਗ ਗਿਆ, ਜਿਸ ਤੋਂ ਬਾਅਦ ਥਾਣਾ ਸਿਟੀ ਦੇ ਇੰਚਾਰਜ ਨਰੇਸ਼ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਜਾਮ ਨੂੰ ਹਟਵਾਇਆ। ਥਾਣਾ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜਾਮ ਨੂੰ ਠੀਕ ਕਰਵਾਇਆ। ਟੀਮ ਨੇ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਗੱਡੀ ਸੜ ਚੁੱਕੀ ਸੀ। ਫਿਲਹਾਲ ਕਾਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।