ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਸਾਬਕਾ ਸੰਸਦ ਮੈਂਬਰ ਅਤੇ ਸੂਫੀ ਗਾਇਕ ਹੰਸਰਾਜ ਹੰਸ ਦੇ ਘਰ ਪਹੁੰਚੇ। ਇਸ ਦੌਰਾਨ ਦੋਵਾਂ ਆਗੂਆਂ ਨੇ ਹੰਸਰਾਜ ਹੰਸ ਦੀ ਪਤਨੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਇਸ ਤੋਂ ਪਹਿਲਾਂ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਸ਼ੋਕ ਪ੍ਰਗਟ ਕਰਨ ਲਈ ਪਹੁੰਚੇ ਸਨ।
ਦੱਸ ਦਈਏ ਕਿ ਹੰਸ ਰਾਜ ਹੰਸ ਦੀ ਪਤਨੀ ਦਾ ਅੰਤਿਮ ਸੰਸਕਾਰ 11 ਅਪ੍ਰੈਲ ਨੂੰ ਮਾਡਲ ਗੁਰਦੁਆਰੇ ਵਿਖੇ ਕੀਤਾ ਜਾਵੇਗਾ। ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ 2 ਅਪ੍ਰੈਲ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਟੈਗੋਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਿੱਥੇ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਹੰਸਰਾਜ ਹੰਸ ਦੇ ਜੱਦੀ ਪਿੰਡ ਸਫੀਪੁਰ ਵਿਖੇ ਕੀਤਾ ਗਿਆ ਸੀ। ਜਿੱਥੇ ਸਾਬਕਾ ਭਾਰਤੀ ਕ੍ਰਿਕਟਰ ਸ਼ਿਖਰ ਧਵਨ, ਮਸ਼ਹੂਰ ਗਾਇਕ ਦਲੇਰ ਮਹਿੰਦੀ ਹੰਸਰਾਜ ਹੰਸ ਦੇ ਸਹੁਰੇ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਮੌਜੂਦ ਹਨ। ਰੇਸ਼ਮ ਕੌਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਗਾਇਕ ਅਮਰ ਨੂਰੀ, ਸਾਬਕਾ ਐਸਐਸਪੀ ਰਜਿੰਦਰ ਸਿੰਘ, ਰੋਮੀ ਰੰਜਨ, ਮੰਗੀ ਮਾਹਲ, ਖਾਨ ਸਾਬ, ਦੀਪਕ ਹੰਸ, ਦਲਜੀਤ, ਮਾਸਟਰ ਸਲੀਮ, ਜੱਸੀ ਗਿੱਲ ਸਮੇਤ ਕਈ ਪੰਜਾਬੀ ਗਾਇਕ ਅਤੇ ਸਿਆਸਤਦਾਨ ਉੱਥੇ ਪਹੁੰਚੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।