ਹਰਿਆਣਾ ਦੇ ਮੁੱਖ ਮੰਤਰੀ ਦੀ ਦੋ ਵਾਰ ਫਿਸਲੀ ਜ਼ੁਬਾਨ, ਕਿਸਾਨਾਂ ਤੇ ਗੁੰਡਿਆਂ ਨੂੰ ਲੈ ਕੇ ਕਹਿ ਦਿੱਤੀ ਇਹ ਗੱਲ

Prabhjot Kaur
3 Min Read

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਜ਼ੁਬਾਨ ਦੋ ਦਿਨਾਂ ਵਿੱਚ ਦੋ ਵਾਰ ਫਿਸਲ ਗਈ। ਕਾਂਗਰਸ ਨੇ ਇਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਹੋਇਆ ਇਹ ਕਿ ਸ਼ੁੱਕਰਵਾਰ ਨੂੰ ਰਤੀਆ ‘ਚ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਬੇਰਹਿਮ ਕਿਹਾ। ਇਸ ਤੋਂ ਬਾਅਦ ਫਰੀਦਾਬਾਦ ‘ਚ ਭਾਜਪਾ ਦੇ ਸਥਾਪਨਾ ਦਿਵਸ ਦੇ ਪ੍ਰੋਗਰਾਮ ‘ਚ ਉਨ੍ਹਾਂ ਨੇ ਸੂਬੇ ‘ਚ ਲੋਕਾਂ ਨੂੰ ਫੋਨ ‘ਤੇ ਧਮਕੀਆਂ ਦੇਣ ਵਾਲੇ ਅਗਵਾਕਾਰਾਂ ਨੂੰ ਚਿਤਾਵਨੀ ਦੇਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਕਾਂਗਰਸ ਦੇ ਫਰੀਦਾਬਾਦ ਐਨਆਈਟੀ ਦੇ ਵਿਧਾਇਕ ਨੀਰਜ ਸ਼ਰਮਾ ਨੇ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਕਿਹਾ ਹੈ ਕਿ ਗੁੰਡਿਆਂ ਖਿਲਾਫ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ। ਮੰਚ ਤੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਦਿੱਤੇ ਬਿਆਨ ‘ਤੇ ਬੋਲਦਿਆਂ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਬੜੇ ਮੀਆਂ ਤੋਂ ਬੜੇ ਮੀਆਂ, ਛੋਟੇ ਮੀਆਂ ਸੁਭਾਨ ਅੱਲ੍ਹਾ।

ਸ਼ਰਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਹਿੰਦੇ ਸਨ ਕਿ ਉਹ ਹਰੇਕ ਨੂੰ ਸੁਰੱਖਿਆ ਨਹੀਂ ਦੇ ਸਕਦੇ। ਹੁਣ ਨਾਇਬ ਸੈਣੀ ਨੂੰਬਦਮਾਸ਼ਾਂ  ਅਪਰਾਧ ਨਾ ਕਰਨ ਦੀ ਅਪੀਲ ਕਰ ਰਹੇ ਹਨ। ਇਹ ਕਾਫੀ ਸ਼ਰਮ ਵਾਲੀ ਗੱਲ ਹੈ। ਵਿਧਾਇਕ ਨੀਰਜ ਸ਼ਰਮਾ ਦਾ ਕਹਿਣਾ ਹੈ ਕਿ ਜਦੋਂ ਸੂਬੇ ਦਾ ਮੁੱਖੀ ਹੀ ਗੁੰਡਿਆਂ ਨੂੰ ਅਪੀਲ ਕਰੇਗਾ ਤਾਂ ਆਮ ਲੋਕਾਂ ਦੀ ਕੀ ਹਾਲਤ ਹੋਵੇਗੀ।

ਸ਼ਰਮਾ ਨੇ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ‘ਚ ਮਨੋਹਰ ਲਾਲ ਖੱਟਰ ਹਰ ਵਿਅਕਤੀ ਨੂੰ ਸੁਰੱਖਿਆ ਨਾਂ ਦੇਣ ਦੀ ਗੱਲ ਕਰਦੇ ਰਹੇ ਅਤੇ ਹੁਣ ਨਵੇਂ ਬਣੇ ਮੁੱਖ ਮੰਤਰੀ ਨੇ ਵੀ ਉਨ੍ਹਾਂ ਦੇ ਰਾਹ ‘ਤੇ ਚੱਲਣਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਨੂੰ ਅਜਿਹੇ ਅਪਰਾਧੀਆਂ ਅਤੇ ਗੁੰਡਿਆਂ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਜੋ ਜਨਤਕ ਸੁਰੱਖਿਆ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ।

- Advertisement -

ਉੱਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਰਤੀਆ ‘ਚ ਇਕ ਪ੍ਰੋਗਰਾਮ ਦੌਰਾਨ ਕਿਸਾਨਾਂ ਦੇ ਵਿਰੋਧ ‘ਤੇ ਕਿਹਾ ਕਿ ਸਾਡੇ ਬੇਰਹਿਮ ਕਿਸਾਨ ਵੀ ਪਰਦੇ ਪਿੱਛੇ ਅੰਦੋਲਨ ਕਰ ਰਹੇ ਹਨ। ਸਰਕਾਰ ਨੇ ਉਨ੍ਹਾਂ ਨਾਲ ਗੱਲ ਕਰਨ ਲਈ ਮੰਤਰੀਆਂ ਨੂੰ ਵੀ ਭੇਜਿਆ ਹੈ। ਹੁਣ ਵੀ ਸਰਕਾਰ ਉਨ੍ਹਾਂ ਨਾਲ ਗੱਲ ਕਰ ਰਹੀ ਹੈ। ਸਰਕਾਰ ਕਿਸਾਨਾਂ ਦੀ ਸ਼ੁਭਚਿੰਤਕ ਹੈ, ਦੁਸ਼ਮਣ ਨਹੀਂ।

ਫਰੀਦਾਬਾਦ ‘ਚ ਫਿਰ ਫਿਸਲੀ ਜ਼ੁਬਾਨ

ਫਰੀਦਾਬਾਦ ‘ਚ ਇਕ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ‘ਚ ਗੁੰਡਾਗਰਦੀ ਕਰਨ ਵਾਲਿਆਂ, ਲੋਕਾਂ ਨੂੰ ਫੋਨ ‘ਤੇ ਧਮਕੀਆਂ ਦੇਣ ਵਾਲਿਆਂ ਨੂੰ ਵੀ ਆਪਣੇ ਆਪ ਨੂੰ ਸੁਧਾਰਨ ਦੀ ਅਪੀਲ ਕੀਤੀ ਜਾਂਦੀ ਹੈ। ਨਹੀਂ ਤਾਂ ਇਹ ਸੁਧਾਰ ਸਿਰਫ਼ ਅਸੀਂ ਹੀ ਕਰਾਂਗੇ, ਹੋਰ ਕੋਈ ਨਹੀਂ ਕਰੇਗਾ।

Share this Article
Leave a comment