ਹਰਿਆਣਾ : ਹਰਿਆਣਾ ਸਕੂਲ ਸਿੱਖਿਆ ਬੋਰਡ (BSEH) ਦੁਆਰਾ ਕਰਵਾਈਆਂ ਜਾਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 25 ਫਰਵਰੀ ਨੂੰ ਸ਼ੁਰੂ ਹੋਣ ਦੀ ਉਮੀਦ ਹੈ। ਬੋਰਡ ਨੇ ਇਸ ਸਾਲ ਪ੍ਰੀਖਿਆਵਾਂ ਵਿੱਚ ਕਈ ਬਦਲਾਅ ਕੀਤੇ ਹਨ, ਜਿਸ ਵਿੱਚ ਪ੍ਰੀਖਿਆ ਕੇਂਦਰਾਂ ਦੀ ਨਿਯੁਕਤੀ, ਪ੍ਰਸ਼ਨ ਪੱਤਰਾਂ ਅਤੇ ਉੱਤਰ ਪੱਤਰੀਆਂ ਦਾ ਪ੍ਰਕਾਸ਼ਨ ਸ਼ਾਮਲ ਹੈ।
ਦੱਸ ਦਈਏ ਕਿ ਗੱਲਬਾਤ ਕਰਦਿਆਂ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਪਵਨ ਕੁਮਾਰ ਨੇ ਕਿਹਾ ਕਿ ਇਸ ਵਾਰ ਬੋਰਡ ਪ੍ਰੀਖਿਆ ਲਈ ਪ੍ਰੀਖਿਆ ਕੇਂਦਰ ਬਣਾਉਂਦੇ ਸਮੇਂ ਇਸ ਗੱਲ ਦਾ ਖਾਸ ਧਿਆਨ ਰੱਖਿਆ ਗਿਆ ਹੈ ਕਿ ਇਹ ਵਿਦਿਆਰਥੀਆਂ ਲਈ ਪਹੁੰਚਯੋਗ ਅਤੇ ਆਸਾਨੀ ਨਾਲ ਉਪਲਬਧ ਹੋਣ। ਇਸ ਤੋਂ ਇਲਾਵਾ ਇਹ ਫੈਸਲਾ ਕੀਤਾ ਗਿਆ ਹੈ ਪ੍ਰੀਖਿਆ ਕੇਂਦਰ ਵਿਦਿਆਰਥੀ ਦੇ ਸਕੂਲ ਜਾਂ ਪਿੰਡ ਤੋਂ ਵੱਧ ਤੋਂ ਵੱਧ ਇੱਕ ਜਾਂ ਦੋ ਕਿਲੋਮੀਟਰ ਦੂਰ ਸਥਿਤ ਹੋਵੇਗਾ। ਇਸ ਵਾਰ ਉੱਤਰ ਪੱਤਰੀਆਂ ‘ਤੇ QR ਕੋਡ ਲਗਾਏ ਜਾਣਗੇ। ਇਸ ਸਾਲ, ਹਰਿਆਣਾ ਵਿੱਚ ਪਿਛਲੇ ਸਾਲ ਨਾਲੋਂ 56,468 ਹੋਰ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਦੇਣਗੇ।
ਦੂਜੇ ਪਾਸੇ ਹਰਿਆਣਾ ਬੋਰਡ ਵੱਲੋਂ ਕਰਵਾਈਆਂ ਗਈਆਂ ਬੋਰਡ ਪ੍ਰੀਖਿਆਵਾਂ ਦੀ ਗੱਲ ਕਰੀਏ ਤਾਂ ਮਾਰਚ 2025 ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ 10ਵੀਂ ਜਮਾਤ ਦੇ 2 ਲੱਖ 71 ਹਜ਼ਾਰ 499 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਜਦੋਂ ਕਿ 12ਵੀਂ ਜਮਾਤ ਦੇ 1 ਲੱਖ 93 ਹਜ਼ਾਰ 828 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਇਸ ਵਾਰ 10ਵੀਂ ਜਮਾਤ ਦੇ 2 ਲੱਖ 78 ਹਜ਼ਾਰ 334 ਵਿਦਿਆਰਥੀ ਅਤੇ 12ਵੀਂ ਜਮਾਤ ਦੇ 2 ਲੱਖ 43 ਹਜ਼ਾਰ 461 ਵਿਦਿਆਰਥੀ (ਕੁੱਲ 5 ਲੱਖ 21 ਹਜ਼ਾਰ 795 ਵਿਦਿਆਰਥੀ) ਪ੍ਰੀਖਿਆ ਦੇਣਗੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 10ਵੀਂ ਜਮਾਤ ਵਿੱਚ 6,835 ਵਿਦਿਆਰਥੀ ਅਤੇ 12ਵੀਂ ਜਮਾਤ ਵਿੱਚ 49,633 ਵਿਦਿਆਰਥੀ (ਕੁੱਲ 56,468 ਵਿਦਿਆਰਥੀ) ਦਾ ਵਾਧਾ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

