ਕਿਸਾਨਾਂ ਵੱਲੋਂ ਖੱਟਰ ਦੀ ਚੋਣ ਰੈਲੀ ਦਾ ਭਾਰੀ ਵਿਰੋਧ, ਪੰਜਾਬ ਦੌਰਾ ਰੱਦ

TeamGlobalPunjab
2 Min Read

ਲੁਧਿਆਣਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਧਾਨ ਸਭਾ ਹਲਕਾ ਗਿੱਲ ਤੋਂ ਭਾਜਪਾ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚ ਰਹੇ ਸਨ, ਪਰ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀ ਡਕੌਂਦਾ ਵੱਲੋਂ ਰੈਲੀ ਵਾਲੀ ਥਾਂ ’ਤੇ ਪਹੁੰਚ ਕੇ ਸੀਐਮ ਮਨੋਹਰ ਲਾਲ ਖੱਟਰ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤਾ ਗਿਆ।

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੋ ਮਨੋਹਰ ਲਾਲ ਖੱਟਰ ਸਰਕਾਰ ਨੇ ਦਿੱਲੀ ਜਾ ਰਹੇ ਕਿਸਾਨਾਂ ਨਾਲ ਕੀਤੀ ਸੀ ਉਹ ਕਦੇ ਭੁੱਲ ਨਹੀਂ ਸਕਦੇ। ਕਿਸਾਨਾਂ ਨੇ ਕਿਹਾ ਕਿ ਅਸੀਂ ਭਾਜਪਾ ਦਾ ਵਿਰੋਧ ਕਰਦੇ ਰਹਾਂਗੇ ਕਿਉਂਕਿ ਉਨ੍ਹਾਂ ਕਾਰਨ ਦਿੱਲੀ ਨੂੰ ਜਾ ਰਹੇ ਸਾਡੇ ਕਈ ਕਿਸਾਨ ਸ਼ਹੀਦ ਹੋ ਗਏ ਸਨ।

ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਪੰਜਾਬ ਆ ਰਹੇ ਪੀਐਮ ਮੋਦੀ ਦਾ ਵੀ ਵਿਰੋਧ ਕਰਨਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦਾ ਕੀ ਉਹ ਸਮਰਥਨ ਕਰ ਰਹੇ ਤੇ ਉਨ੍ਹਾਂ ਨੇ ਕਿਹਾ ਕਿ ਨਾ ਤਾਂ ਅਸੀਂ ਉਨ੍ਹਾਂ ਦਾ ਸਮਰਥਨ ਕਰ ਰਹੇ ਹਾਂ ਅਤੇ ਨਾ ਹੀ ਵਿਰੋਧ ਸਿਰਫ਼ ਭਾਜਪਾ ਦੇ ਵੱਡੇ ਲੀਡਰਾਂ ਦਾ ਵਿਰੋਧ ਕਰ ਰਹੇ ਹਨ।

ਦੱਸਣਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੂੰ ਸ਼ਨੀਵਾਰ ਸਵੇਰੇ 11:15 ਵਜੇ ਲੁਧਿਆਣਾ ਦੇ ਪਿੰਡ ਗਿੱਲ ‘ਚ, ਦੁਪਹਿਰ 12:15 ਵਜੇ ਜਗਰਾਓਂ ਅਤੇ ਦੁਪਹਿਰ ਬਾਅਦ ਤਿੰਨ ਵਜੇ ਕਪੂਰਥਲਾ ਵਿੱਚ ਜਨਸਭਾ ਕਰਨੀ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment