ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਆਯੋਜਿਤ ਕੀਤੀ ਗਈ ਕੈਬਿਨੇਟ ਦੀ ਮੀਟਿੰਗ ਵਿਚ ਸਾਰੀ ਕੈਬਿਨੇਟ ਨੇ ਸੂਬਾਵਾਸੀਆਂ ਨੂੰ ਹੋਲੀ ਦੇ ਪਵਿੱਤਰ ਤਿਉਹਾਰ ‘ਤੇ ਦਿਲੀ ਵਧਾਈ ਤੇ ਸ਼ੁਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਸੁੱਖੀ ਤੇ ਖੁਸ਼ਹਾਲ ਜੀਵਨ ਦੀ ਕਾਮਨ ਕੀਤੀ। ਹਰਿਆਣਾ ਕੈਬਿਨੇਟ ਦੀ ਮੀਟਿੰਗ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਚ ਆਯੋਜਿਤ ਕੀਤੀ ਗਈ।
ਮੀਟਿੰਗ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕਵਰ ਪਾਲ, ਉਦਯੋਗ ਤੇ ਵਪਾਰ ਮੰਤਰੀ ਮੂਲਚੰਦ ਸ਼ਰਮਾ, ਊਰਜਾ ਮੰਤਰੀ ਰਣਜੀਤ ਸਿੰਘ, ਵਿੱਤ ਮੰਤਰੀ ਜੈ ਪ੍ਰਕਾਸ਼ ਦਲਾਲ, ਜਨ ਸਿਹਤ ਮੰਤਰੀ ਡਾ.ਬਨਵਾਰੀ ਲਾਲ, ਸਿਹਤ ਮੰਤਰੀ ਡਾ. ਕਮਲ ਗੁਪਤਾ, ਸਕੂਲ ਸਿਖਿਆ ਰਾਜ ਮੰਤਰੀ ਸੀਮਾ ਤਿਰਖਾ, ਵਿਕਾਸ ਤੇ ਪੰਚਾਇਤ ਰਾਜ ਮੰਤਰੀ ਮਹਿਪਾਲ ਢਾਂਡਾ, ਟਰਾਂਸਪੋਰਟ ਰਾਜ ਮੰਰਤੀ ਅਸੀਮ ਗੋਇਲ, ਸਿੰਚਾਈ ਤੇ ਜਲ ਸਰੋਤ ਰਾਜ ਮੰਤਰੀ ਡਾ. ਅਭੈ ਸਿੰਘ ਯਾਦਵ, ਸਥਾਨਕ ਸਰਕਾਰ ਰਾਜ ਮੰਤਰੀ ਸੁਭਾਸ਼ ਸੁਧਾ, ਸਮਾਜਿਕ ਨਿਆਂ ਅਧਿਕਾਰਤਾ ਤੇ ਅਨੁਸੂਚਿਤ ਜਾਤੀ ਤੇ ਪਿਛੜ ਵਰਗ ਭਲਾਈ ਰਾਜ ਮੰਤਰੀ ਬਿਸ਼ਵੰਬਰ ਬਾਲਮਿਕੀ, ਚੌਗਿਰਦਾ ਤੇ ਵਣ ਰਾਜ ਮੰਤਰੀ ਸੰਜੈ ਸਿੰਘ, ਮੁੱਖ ਸਕੱਤਰ ਟੀ.ਵੀ.ਐਸ.ਐਨ.ਪ੍ਰਸਾਦ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁਲੱਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ.ਉਮਾਸ਼ੰਕਰ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਆਸ਼ਿਮਾ ਬਰਾੜ, ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸਭਿਆਚਾਰਕ ਵਿਭਾਗ ਦੇ ਡਾਇਰੈਕਟਰ ਜਰਨਲ ਮੰਦੀਪ ਸਿੰਘ ਬਰਾੜ ਸਮੇਤ ਹਰੇਕ ਅਧਿਕਾਰੀ ਵੀ ਹਾਜਿਰ ਸਨ।
मंत्रिपरिषद के सभी सहयोगियों को विभागों की जिम्मेदारी मिलने के बाद कैबिनेट की पहली बैठक संपन्न हुई।बैठक में हरियाणा की उन्नति और बेहतरी के लिए विभिन्न विषयों पर चर्चा हुई।विकसित भारत विकसित हरियाणा के संकल्प को सिद्ध करने का लक्ष्य निर्धारित किया गया #ViksitBharatViksitHaryana pic.twitter.com/hpDRB6g4VN
— Nayab Saini (मोदी का परिवार) (@NayabSainiBJP) March 23, 2024
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।