ਮੁੱਖ ਮੰਤਰੀ ਨਾਇਬ ਸਿੰਘ ਨੇ ਸੰਪੂਰਣ ਕੈਬਨਿਟ ਦੇ ਨਾਲ ਅਯੋਧਿਆ ‘ਚ ਕੀਤੇ ਸ੍ਰੀ ਰਾਮਲੱਲਾ ਦੇ ਦਰਸ਼ਨ

Global Team
2 Min Read

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਸੰਪੂਰਣ ਕੈਬਨਿਟ ਅਤੇ ਵਿਧਾ-ੲਕਾਂ ਦੇ ਨਾਲ ਅਯੋਧਿਆ ਵਿਚ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ ਅਤੇ ਸੂਬਾਵਾਸੀਆਂ ਦੇ ਸੁੱਖ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

ਨਾਇਬ ਸਿੰਘ ਨੇ ਚੰਡੀਗੜ੍ਹ ਏਅਰਪੋਰਟ ‘ਤੇ ਮੀਡੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸ੍ਰੀ ਰਾਮਲੱਲਾ ਅਯੋਧਿਆ ਵਿਚ ਵਿਰਾਜਮਾਨ ਹੋਏ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ, ਇਹ ਸਾਡੇ ਸਾਰਿਆਂ ਲਈ ਖੁਸ਼ਕਿਸਮਤੀ ਦੀ ਗੱਲ ਹੈ। ਵੱਡੀ ਗਿਣਤੀ ਵਿਚ ਲੋਕ ਸ੍ਰੀ ਰਾਮਲੱਲਾ ਦੇ ਦਰਸ਼ਨ ਕਰਨ ਅਯੋਧਿਆ ਜਾ ਰਹੇ ਹਨ।

ਤੀਰਥ ਸਥਾਨਾਂ ਦੇ ਦਰਸ਼ਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ

ਨਾਇਬ ਸਿੰਘ ਨੇ ਕਿਹਾ ਕਿ ਹਰਿਆਣਾ ਵਿਚ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੇ ਇਛੁੱਕ ਲੋਕਾਂ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਬਣਾਈ ਹੈ, ਜਿਸ ਦੇ ਤਹਿਤ ਹੁਣ ਲੋਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸੀ ਲੜੀ ਵਿਚ ਸਰਕਾਰ ਨੇ ਕਾਮਿਆਂ ਨੂੰ ਵੀ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਦਾ ਲਾਭ ਦੇਣ ਦਾ ਫੇਸਲਾ ਕੀਤਾ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿਚ ਯੋਜਨਾ ਬਨਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਕੁਰੂਕਸ਼ੇਤਰ ਵਿਚ ਤੀਰਥ ਸਥਾਨਾਂ ਦੇ ਵਿਕਾਸ ‘ਤੇ ਖਰਚ ਕੀਤੇ ਜਾ ਰਹੇ 250 ਕਰੋੜ ਰੁਪਏ

ਮੁੱਖ ਮੰਤਰੀ ਨੇ ਕਿਹਾ ਕਿ ਧਰਮਖੇਤਰ ਕੁਰੂਕਸ਼ੇਤਰ ਜਿਸ ਨੂੰ ਗੀਤਾ ਦੀ ਧਰਤੀ ਦੇ ਨਾਂਅ ਨਾਲ ਜਾਣਦੇ ਹਨ, ਦੇ ਵਿਕਾਸ ‘ਤੇ ਲਗਭਗ 250 ਕਰੋੜ ਰੁਪਏ ਦੀ ਅਨੇਕ ਪਰਿਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹਾਲ ਹੀ ਵਿਚ ਕੁਰੂਕਸ਼ੇਤਰ ਵਿਚ ਸੰਵਾਦ ਕੇਂਦਰ ਅਤੇ ਤਜਰਬਾ ਕੇਂਦਰ ਦਾ ਉਦਘਾਟਨ ਹੋਇਆ ਹੈ। ਕੁਰੂਕਸ਼ੇਤਰ ਵਿਚ ਵੀ ਰੋਜਾਨਾ ਹਜਾਰਾਂ ਸ਼ਰਧਾਲੂ ਆਉਂਦੇ ਹਨ। ਮਹਾਭਾਰਤ ਸਮੇਂ ਦੇ ਸਾਰੇ ਸਥਾਨਾਂ ਦਾ ਮੁੜ ਵਿਸਥਾਰ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਚਕੂਲਾ ਵਿਚ ਸ੍ਰੀ ਮਾਤਾ ਮਨਸਾ ਦੇਵੀ ਅਤੇ ਸ੍ਰੀ ਨਾਡਾ ਸਾਹਿਬ ਗੁਰੂਦੁਆਰਾ, ਗੁਰੂਗ੍ਰਾਮ ਵਿਚ ਸ੍ਰੀ ਮਾਤਾ ਸ਼ੀਲਤਾ ਮੰਦਿਰ ਆਦਿ ਵਿਚ ਵੀ ਮੁੜਵਿਸਥਾਰ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੈਰ-ਸਪਾਟਾ ਨੂੰ ਵਧਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਗੁਰੂਗ੍ਰਾਮ ਵਿਚ ਜੰਗਲ ਸਫਾਰੀ ਵਿਕਸਿਤ ਕੀਤੀ ਜਾ ਰਹੀ ਹੈ।

Share This Article
Leave a Comment