ਪਾਨੀਪਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ। ਇਸ ਦੇ ਪਾਨੀਪਤ ਵਿਚ 4 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਗੁੜਗਾਂਵ ਵਿਚ 10 ਫਰੀਦਾਵਾਦ ਵਿਚ 2 ਸੋਨੀਪਤ, ਪਲਵਲ ਅਤੇ ਪੰਚਕੂਲਾ ਵਿਚ ਇਕ ਇਕ ਮਰੀਜ਼ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਇਸ ਦੀ ਮਰੀਜ਼ ਦੀ ਗਿਣਤੀ 38 ਤਕ ਪਹੁਚ ਗਈ ਹੈ।
ਦੱਸ ਦੇਈਏ ਕਿ ਹਰਿਆਣਾ ਵਿਚ ਕੋਰੋਨਾ ਵਾਇਰਸ ਕਾਰਨ ਸਰਕਾਰ ਵਲੋਂ ਲਾਕ ਡਾਊਨ ਕੀਤਾ ਗਿਆ ਹੈ। ਇਸ ਦੌਰਾਨ ਇਥੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਉਲੰਘਣਾ ਕਰਨ ਵਾਲੇ 261 ਲੋਕਾਂ ਤੇ ਐਫ ਆਈ ਆਰ ਦਰਜ ਕੀਤੀ ਗਈ ਹੈ। ਇਥੇ ਹੀ ਬੱਸ ਨਹੀਂ 435 ਵਿਅਕਤੀਆਂ ਨੂੰ ਗਿਰਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ।