ਸੜਕ ਹਾਦਸੇ ਨੇ ਉਜਾੜਿਆ ਪਰਿਵਾਰ: ਇਕਲੌਤੇ ਪੁੱਤਰ ਦੀ ਮੌਤ ਨਾਲ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ !

Global Team
3 Min Read

ਹਰਿਆਣਾ : ਪਾਣੀਪਤ ਦੇ ਸਨੌਲੀ ਰੋਡ ‘ਤੇ ਛਾਜਪੁਰ ਬਾਈਪਾਸ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ 25 ਸਾਲਾ ਨੌਜਵਾਨ ਦੀ ਜਾਨ ਚਲੀ ਗਈ। ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਸਭ ਤੋਂ ਦਿਲ ਦਹਿਲਾ ਦੇਣ ਵਾਲੀ ਗੱਲ ਇਹ ਹੈ ਕਿ ਨੌਜਵਾਨ ਦੀ ਪਤਨੀ ਕਿਸੇ ਵੀ ਵੇਲੇ ਆਪਣੇ ਦੂਜੇ ਬੱਚੇ ਨੂੰ ਜਨਮ ਦੇਣ ਵਾਲੀ ਹੈ, ਪਰ ਉਸ ਨੂੰ ਦੇਖਣ ਲਈ ਹੁਣ ਪਿਤਾ ਜਿਉਂਦਾ ਨਹੀਂ ਰਿਹਾ।

ਪਿੰਡ ਕੁਰਾੜ ਦਾ ਰਹਿਣ ਵਾਲਾ ਅੰਕਿਤ ਸ਼ਨੀਵਾਰ ਨੂੰ ਕਿਸੇ ਕੰਮ ਲਈ ਸੋਨੀਪਤ ਦੇ ਗਨੌਰ ਗਿਆ ਹੋਇਆ ਸੀ। ਸ਼ਾਮ ਕਰੀਬ 6 ਵਜੇ ਜਦੋਂ ਉਹ ਆਪਣੀ ਬਾਈਕ ‘ਤੇ ਵਾਪਸ ਪਰਤ ਰਿਹਾ ਸੀ, ਤਾਂ ਛਾਜਪੁਰ ਬਾਈਪਾਸ ਸਥਿਤ ਸਟੇਡੀਅਮ ਨੇੜੇ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਅੰਕਿਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਟੇਡੀਅਮ ਵਿੱਚ ਖੇਡ ਰਹੇ ਬੱਚਿਆਂ ਨੇ ਜਦੋਂ ਅੰਕਿਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਪਛਾਣ ਲਿਆ ਅਤੇ ਤੁਰੰਤ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੂੰ ਵੀ ਘਟਨਾ ਬਾਰੇ ਸੂਚਿਤ ਕੀਤਾ ਗਿਆ ਘਟਨਾ ਦਾ ਪਤਾ ਲਗਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਅੰਕਿਤ ਦੀ ਪਤਨੀ ਮੀਨਾਕਸ਼ੀ 9 ਮਹੀਨਿਆਂ ਦੀ ਗਰਭਵਤੀ ਹੈ। ਘਰ ਵਿੱਚ ਨਵੇਂ ਜੀਅ ਦੇ ਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਅੰਕਿਤ ਆਪਣੇ ਪਿੱਛੇ ਇਕ 2 ਸਾਲ ਦਾ ਪੁੱਤਰ ਅਤੇ ਰੋਂਦੀ-ਕੁਰਲਾਉਂਦੀ ਗਰਭਵਤੀ ਪਤਨੀ ਨੂੰ ਛੱਡ ਗਿਆ ਹੈ।

ਇਸ ਤੋਂ ਇਲਾਵਾ ਕਾਫੀ ਸਮਾਂ ਪਹਿਲਾਂ ਸੱਪ ਦੇ ਕੱਟਣ ਕਾਰਨ ਅੰਕਿਤ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ। ਸਾਲ 2019 ਵਿੱਚ ਅੰਕਿਤ ਦੇ ਵੱਡੇ ਭਰਾ ਸਚਿਨ ਨੇ ਖ਼ੁਦਕੁਸ਼ੀ ਕਰ ਲਈ ਸੀ। ਵੱਡੇ ਭਰਾ ਦੀ ਮੌਤ ਤੋਂ ਬਾਅਦ ਅੰਕਿਤ ਹੀ ਪੂਰੇ ਘਰ ਦੀ ਜ਼ਿੰਮੇਵਾਰੀ ਸੰਭਾਲ ਰਿਹਾ ਸੀ। ਉਹ ਵਾਲ-ਪੁੱਟੀ ਦਾ ਕੰਮ ਕਰਕੇ ਆਪਣੀ ਮਾਂ, ਦੋ ਭੈਣਾਂ ਅਤੇ ਪਤਨੀ ਦਾ ਢਿੱਡ ਭਰ ਰਿਹਾ ਸੀ। ਹੁਣ ਅੰਕਿਤ ਦੇ ਦੁਨੀਆ ਤੋਂ ਚਲੇ ਜਾਣ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment