ਹਰਿਆਣਾ : ਫਤਿਹਬਾਦ ਪੁਲੀਸ ਨੇ 688 ਗ੍ਰਾਮ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ

TeamGlobalPunjab
2 Min Read

ਚੰਡੀਗੜ੍ਹ : ਹਰਿਆਣਾ ਪੁਲੀਸ ਵੱਲੋਂ ਸੂਬੇ ‘ਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ‘ਚ ਹੀ ਫਤਿਹਬਾਦ ਜ਼ਿਲ੍ਹੇ ਦੀ ਐਂਟੀ ਨਾਰਕੋਟਿਕਸ ਸੈੱਲ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜ਼ਿਲੇ  ‘ਚੋਂ ਤਿੰਨ ਵਿਅਕਤੀਆਂ ਨੂੰ 688 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਹਰਿਆਣਾ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੀ ਪਛਾਣ ਰਾਕੇਸ਼ ਉਰਫ ਕਾਲੂ ਨਿਵਾਸੀ ਮਾਖੂਸੂਰਾਨੀ, ਵਿਜੈ ਨਿਵਾਸੀ ਡਿਗ ਮੰਡੀ ਅਤੇ ਰਘੁਵੀਰ ਸਿੰਘ ਨਿਵਾਸੀ ਪਿੰਡ ਬੋਦੀਵਾਲੀ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਤਿੰਨਾਂ ਨਸ਼ਾਂ ਤਸਕਰਾਂ ਇੱਕ ਕੰਟੇਨਰ ‘ਚ ਸਵਾਰ ਹੋ ਕੇ ਜਾ ਰਹੇ ਸਨ। ਪੁਲੀਸ ਵੱਲੋਂ ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਪੁਲੀਸ ਨੇ ਨੈਸ਼ਨਲ ਹਾਈਵੇ ਨੇੜੇ ਟੀ ਪੁਆਇੰਟ ਮੁਹੰਮਦਪੁਰ ਰੋਹੀ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਜਿਸ ਦੌਰਾਨ ਪੁਲੀਸ ਨੇ ਹਿਸਾਰ ਵਾਲੇ ਪਾਸਿਓ ਆ ਰਹੇ ਇੱਕ ਤੇਜ਼ ਰਫਤਾਰ ਕੈਂਟਰ ਨੂੰ ਚੈਕਿੰਗ ਲਈ ਰੋਕਿਆ ਜਿਸ ‘ਚ ਤਿੰਨ ਲੋਕ ਸਵਾਰ ਸਨ। ਚੈਕਿੰਗ ਦੌਰਾਨ ਪੁਲੀਸ ਨੂੰ ਕੈਂਟਰ ‘ਚੋਂ 688 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਉਹ ਇਸ ਹੈਰੋਇਨ ਨੂੰ ਕਾਸਾਪੁਰ ਮੰਡੀ, ਦਿੱਲੀ ਦੇ ਰੋਹਿਤ ਨਾਮੀ ਵਿਅਕਤੀ ਤੋਂ ਲੈ ਕੇ ਆਏ ਸੀ। ਪੁਲੀਸ ਵੱਲੋਂ ਦੋਸ਼ੀਆਂ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਜਿਸ ਦੌਰਾਨ ਪੁਲੀਸ ਵੱਲੋਂ ਅੱਜ ਉਕਤ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਹਰਿਆਣਾ ‘ਚ ਕੋਰੋਨਾ ਮਹਾਮਾਰੀ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਸੂਬੇ ‘ਚ ਹੁਣ ਤੱਕ ਕੋਰੋਨਾ ਦੇ 452 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 5 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

- Advertisement -

Share this Article
Leave a comment