ਗੁਰੂਗ੍ਰਾਮ ‘ਚ ਪਲਾਸਟਿਕ ਡੰਪ ਨੂੰ ਲੱਗੀ ਭਿਆਨਕ ਅੱਗ; ਕਈ ਕਿਲੋਮੀਟਰ ਦੂਰ ਤਕ ਨਜ਼ਰ ਆਏ ਧੂੰਏਂ ਦੇ ਗੁਬਾਰ

Global Team
3 Min Read

ਗੁਰੂਗ੍ਰਾਮ: ਗੁਰੂਗ੍ਰਾਮ ਚ ਅੱਜ ਤੜਕੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਹੜਕੰਪ ਮੱਚ ਗਿਆ। ਗੁਰੂਗ੍ਰਾਮ ਦੇ ਮਾਨੇਸਰ ਨੇੜੇ ਬਾਰ ਗੁੱਜਰ ਕਰੱਸ਼ਰ ਜ਼ੋਨ ਵਿੱਚ ਮੰਗਲਵਾਰ ਸਵੇਰੇ ਉਦਯੋਗਿਕ ਪਲਾਸਟਿਕ ਦੇ ਕੂੜੇ ਦੇ ਇੱਕ ਵੱਡੇ ਢੇਰ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਅਸਮਾਨ ਵਿੱਚ ਉੱਠਦੇ ਕਾਲੇ ਧੂੰਏਂ ਦਾ ਗੁਬਾਰ ਕਈ ਕਿਲੋਮੀਟਰ ਦੂਰ ਤੋਂ ਦਿਖਾਈ ਦੇ ਰਿਹਾ ਸੀ।

ਦੱਸ ਦਈਏ ਇਹ ਸਾਈਟ ਇੱਕ ਉਦਯੋਗਿਕ ਖੇਤਰ ਵਿੱਚ ਸਥਿਤ ਹੈ। ਜਾਣਕਾਰੀ ਅਨੁਸਾਰ ਸਵੇਰੇ 8 ਵਜੇ ਦੇ ਕਰੀਬ ਅੱਗ ਦੀਆਂ ਲਪਟਾਂ ਉੱਠਣੀਆਂ ਸ਼ੁਰੂ ਹੋ ਗਈਆਂ, ਜਿਸ ਨਾਲ ਆਲੇ ਦੁਆਲੇ ਦੇ ਖੇਤਰ ਵਿੱਚ ਸੰਘਣਾ ਧੂੰਆਂ ਫੈਲ ਗਿਆ। ਵੱਡੀ ਮਾਤਰਾ ਵਿੱਚ ਪਲਾਸਟਿਕ ਰਹਿੰਦ-ਖੂੰਹਦ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।

ਜ਼ਿਕਰਯੋਗ ਹੈ ਕਿ ਰਾਹਗੀਰਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ। ਫਾਇਰ ਅਫਸਰ ਲਲਿਤ ਨੇ ਦੱਸਿਆ ਕਿ ਦੋ ਫਾਇਰ ਇੰਜਣਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਹੈ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਅੱਗ ‘ਤੇ ਕਾਬੂ ਪਾ ਲਿਆ ਜਾਵੇਗਾ, ਪਰ ਪਲਾਸਟਿਕ ਸਾੜਨ ਨਾਲ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਚੁਣੌਤੀ ਪੇਸ਼ ਕਰ ਰਿਹਾ ਸੀ। ਇਹ ਰਾਹਤ ਦੀ ਗੱਲ ਹੈ ਕਿ ਹੁਣ ਤੱਕ ਕਿਸੇ ਦੇ ਜ਼ਖਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ, ਪਰ ਸ਼ੱਕ ਹੈ ਕਿ ਇਹ ਚੰਗਿਆੜੀ ਕਾਰਨ ਲੱਗੀ ਹੈ। ਹਾਲਾਂਕਿ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਜਾਂਚ ਰਿਪੋਰਟ ਤੋਂ ਬਾਅਦ ਹੀ ਹੋਵੇਗੀ। ਅੱਗ ਲੱਗਣ ਤੋਂ ਬਾਅਦ ਧੂੰਆਂ ਇੰਨੀ ਤੇਜ਼ੀ ਨਾਲ ਫੈਲ ਗਿਆ ਕਿ ਆਲੇ ਦੁਆਲੇ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਭੱਜਣ ਲੱਗੇ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਨਾਲ ਹੀ ਆਸ ਪਾਸ ਦੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਧੂੰਏਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਅੱਗ ਲੱਗਣ ਦਾ ਸਹੀ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪੁਲਿਸ ਅਤੇ ਫਾਇਰ ਵਿਭਾਗ ਜਾਂਚ ਕਰ ਰਹੇ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment