Home / ਭਾਰਤ / ਕੋਰੋਨਾ ਸੰਕਟ ਦੌਰਾਨ ਡਾਕਟਰਾਂ ਤੇ ਮੈਡੀਕਲ ਸਟਾਫ ਲਈ ਹਰਿਆਣਾ ਸਰਕਾਰ ਦਾ ਅਹਿਮ ਫੈਸਲਾ

ਕੋਰੋਨਾ ਸੰਕਟ ਦੌਰਾਨ ਡਾਕਟਰਾਂ ਤੇ ਮੈਡੀਕਲ ਸਟਾਫ ਲਈ ਹਰਿਆਣਾ ਸਰਕਾਰ ਦਾ ਅਹਿਮ ਫੈਸਲਾ

ਚੰਡੀਗੜ੍ਹ: ਹਰਿਆਣਾ ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ‘ਚ ਲੋਕਾਂ ਦੀ ਸੇਵਾ ਵਿਚ ਲੱਗੇ ਡਾਕਟਰਾਂ, ਪੈਰਾ ਮੈਡੀਕਲ ਤੇ ਜਰੂਰੀ ਸੇਵਾਵਾਂ ਸਬੰਧਤ ਸਟਾਫ ਦੇ ਲਈ ਅਹਿਮ ਫੈਸਲਾ ਕੀਤਾ ਹੈ। ਸਰਕਾਰ ਨੇ ਪੂਰੇ ਸੂਬੇ ਵਿਚ ਲੋਕ ਨਿਰਮਾਣ ਵਿਭਾਗ ਦੇ ਸਾਰੇ ਰੈਸਟ ਹਾਊਸਾਂ ਵਿਚ ਡਾਕਟਰਾਂ, ਪੈਰਾ ਮੈਡੀਕਲ ਤੇ ਜਰੂਰੀ ਸੇਵਾਵਾਂ ਨਾਲ ਜੁੜੇ ਸਟਾਫ ਦਾ ਰਹਿਣਾ ਤੇ ਖਾਣਾ ਮੁਫਤ ਕਰ ਦਿੱਤਾ ਹੈ। ਇਸ ਸਬੰਧੀ ਮੰਗਲਵਾਰ ਨੂੰ ਸੂਬੇ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ।

ਡਿਪਟੀ ਸੀਐਮ ਨੇ ਆਦੇਸ਼ ਜਾਰੀ ਕਰਦੇ ਹੋਏ ਦੱਸਿਆ ਕਿ ਸਰਕਾਰ ਨੇ ਇਹ ਫੈਸਲਾ ਮਹਾਮਾਰੀ ‘ਚ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਡਾਕਟਰਾਂ ਤੇ ਮੈਡੀਕਲ ਸਟਾਫ ਦੀ ਸਹੂਲਤਾਂ ਨੂੰ ਦੇਖਦੇ ਹੋਏ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕੋਰੋਨਾ ਦੇ ਸੰਕਟ ਸਮੇਂ ਵਿਚ ਸੂਬੇ ਦੇ ਨਾਗਰਿਕਾਂ ਦੀ ਸੇਵਾ ‘ਚ ਲੱਗੇ ਇਹ ਕਰਮਚਾਰੀ ਘਰ ਨਾ ਜਾ ਕੇ ਹੁਣ ਪੀਡਬਲਿਯੂਡੀ ਦੇ ਰੈਸਟ ਹਾਊਸ ‘ਚ ਮੁਫਤ ਵਿਚ ਰਹਿ ਸਕਣਗੇ।

ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਇਸ ਤੋਂ ਉਨ੍ਹਾਂ ‘ਚ ਸੰਕਰਮਣ ਫੈਲਣ ਦਾ ਡਰ ਵੀ ਘੱਟ ਹੋਵੇਗਾ ਅਤੇ ਉਨ੍ਹਾਂ ਨੂੰ ਰਹਿਣ ਲਈ ਸਹੀ ਸਹੂਲਤ ਵੀ ਮਿਲਣਗੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਡਾਕਟਰਾਂ, ਪੈਰਾ ਮੈਡੀਕਲ ਤੇ ਜਰੂਰੀ ਸੇਵਾਾਂ ਨਾਲ ਸਬੰਧਿਤ ਸਟਾਫ ਦੇ ਲਈ ਰੇਸਟ ਹਾਊਸਾਂ ਵਿਚ ਭੋਜਨ ਉਪਲਬਧ ਕਰਵਾਉਣ ਦੀ ਵਿਵਸਥਾ ਕਰੇਗੀ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾ ਦੀ ਕੋਈ ਪਰੇਸ਼ਾਨੀ ਨਾ ਹੋਵੇ।

Check Also

ਕੋਵਿਡ-19 ਦੀ ਦੂਜੀ ਲਹਿਰ ਦਾ ਕਹਿਰ: ਦੇਸ਼ ‘ਚ ਤੀਜੀ ਵਾਰ ਕੋਰੋਨਾ ਦੇ ਮਾਮਲੇ 4 ਲੱਖ ਪਾਰ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਬੇਕਾਬੂ ਹੁੰਦੀ ਜਾ ਰਹੀ ਹੈ। …

Leave a Reply

Your email address will not be published. Required fields are marked *