ਹਰਿਆਣਾ ‘ਚ ਤਬਾਦਲਿਆਂ ਦਾ ਦੌਰ ਜਾਰੀ! ਸਰਕਾਰ ਨੇ 21 ਆਈ.ਏ.ਐੱਸ. ਅਤੇ 42 ਐੱਚ.ਸੀ.ਐੱਸ. ਅਧਿਕਾਰੀ ਕੀਤੇ ਇਧਰੋਂ ਓਧਰ

Global Team
2 Min Read

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਪ੍ਰਬੰਧਕੀ ਢਾਂਚੇ ਵਿੱਚ ਵੱਡਾ ਬਦਲਾਅ ਕਰਦਿਆਂ 21 ਆਈ.ਏ.ਐੱਸ. ਅਤੇ 42 ਐੱਚ.ਸੀ.ਐੱਸ.ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਾਰੇ ਬਦਲਾਅ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।

ਸਰਕਾਰ ਨੇ ਇਸ ਫੇਰਬਦਲ ਰਾਹੀਂ ਕਈ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਕੁਝ ਸੀਨੀਅਰ ਅਧਿਕਾਰੀਆਂ ਨੂੰ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਕਈ ਅਧਿਕਾਰੀਆਂ ਨੂੰ ਅਹਿਮ ਅਹੁਦਿਆਂ ‘ਤੇ ਨਵੀਂ ਤਾਇਨਾਤੀ ਮਿਲੀ ਹੈ।

ਜਾਰੀ ਹੁਕਮਾਂ ਅਨੁਸਾਰ ਗੀਤਾ ਭਾਰਤੀ ਨੂੰ ਹਿਸਾਰ ਮੰਡਲ ਦਾ ਕਮਿਸ਼ਨਰ ਬਣਾਇਆ ਗਿਆ ਹੈ। ਉੱਥੇ ਹੀ ਰਵੀ ਪ੍ਰਕਾਸ਼ ਗੁਪਤਾ ਨੂੰ ਗੁਰੂਗ੍ਰਾਮ ਮੰਡਲ ਦੇ ਕਮਿਸ਼ਨਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਅਮਿਤ ਕੁਮਾਰ ਅਗਰਵਾਲ (IAS) ਨੂੰ ਕੁਰੂਕਸ਼ੇਤਰ ਡਿਵੈਲਪਮੈਂਟ ਬੋਰਡ (KDB) ਦਾ ਮੈਂਬਰ ਸਕੱਤਰ ਬਣਾਇਆ ਗਿਆ ਹੈ, ਅਤੇ ਨਾਲ ਹੀ ਵਾਧੂ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। 2 ਦਿਨ ਪਹਿਲਾਂ ਹੀ ਉਨ੍ਹਾਂ ਨੂੰ ਫਰੀਦਾਬਾਦ ਦੀ ਅਲ-ਫਲਾਹ ਯੂਨੀਵਰਸਿਟੀ ਦਾ ਪ੍ਰਬੰਧਕ ਨਿਯੁਕਤ ਕੀਤਾ ਗਿਆ ਸੀ। ਆਈ.ਏ.ਐੱਸ. ਗੀਤਾ ਭਾਰਤੀ ਨੂੰ ਹਿਸਾਰ ਡਿਵੀਜ਼ਨ ਦੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment