ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਭਾਰੀ ਬਰਸਾਤ ਨਾਲ ਉਤਪਨ ਆਪਦਾ ਦੀ ਮਾਰ ਝੇਲ ਰਹੇ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੇ ਨਾਲ ਡੁੰਘੀ ਇੱਕਜੁਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਰਾਹਤ ਫੰਡ ਤੋਂ ਦੋਨੋਂ ਸੂਬਿਆਂ ਨੂੰ ਪੰਜ-ਪੰਜ ਕਰੋੜ ਰੁਪਏ ਦੀ ਸਹਾਇਤਾ ਰਕਮ ਜਾਰੀ ਕੀਤੀ ਹੈ। ਇਸ ਸਹਾਇਤਾ ਰਕਮ ਦਾ ਉਦੇਸ਼ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਪਹੁੰਚਾਉਣਾ ਅਤੇ ਦੋਨੋਂ ਸੂਬਿਆਂ ਵਿੱਚ ਚਲਾਏ ਜਾ ਰਹੇ ਬਚਾਅ ਅਤੇ ਪੁਨਰਵਾਸ ਕੰਮਾਂ ਨੂੰ ਮਜਬੂਤ ਬਨਾਉਣਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਕੁਦਰਤੀ ਆਪਦਾ ਦੇ ਇਸ ਸਮੇਂ ਵਿੱਚ ਹਰਿਆਣਾ ਸਰਕਾਰ ਅਤੇ ਸੂਬੇ ਦੀ ਜਨਤਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰੀ ਬਰਸਾਤ ਅਤੇ ਹੜ੍ਹ ਦੇ ਹਾਲਾਤ ਨਾਲ ਆਮਜਨਤਾ ਨੁੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਜਿਹੇ ਵਿੱਚ ਗੁਆਂਢੀ ਸੂਬੇ ਅਤੇ ਮਿੱਤਰ ਦੀ ਭੁਮਿਕਾ ਨਿਭਾਉਣਾ ਹਰਿਆਣਾ ਸਰਕਾਰ ਦੀ ਜਿਮੇਵਾਰੀ ਹੈ।
ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਪ੍ਰਭਾਵਿਤ ਲੋਕਾਂ ਤੱਕ ਜਲਦੀ ਅਤੇ ਕਾਫੀ ਸਹਾਇਤਾ ਪਹੁੰਚਾਉਣ ਲਈ ਹਰਿਆਣਾ ਸਰਕਾਰ ਹਰ ਸੰਭਵ ਸਹਿਯੋਗ ਦੇਣ ਨੂੰ ਤਿਆਰ ਹੈ। ਉਨ੍ਹਾਂ ਨੇ ਦੋਨੋਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਤਰ੍ਹਾ ਦੀ ਵੱਧ ਰਾਹਤ ਸਮੱਗਰੀ ਜਾਂ ਸਹਾਇਤਾ ਦੀ ਜਰੂਰਤ ਹੋਵੇ ਤਾਂ ਬਿਨ੍ਹਾਂ ਕਿਸੇ ਸੰਕੋਚ ਜਾਣੂ ਕਰਾਉਣ, ਹਰਿਆਣਾ ਸਰਕਾਰ ਤੁਰੰਤ ਜਰੂਰੀ ਮਦਦ ਉਪਲਬਧ ਕਰਵਾਏਗੀ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਪਦਾ ਦੀ ਇਸ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੇ ਚਿਹਰਿਆਂ ‘ਤੇ ਆਸ ਅਤੇ ਰਾਹਤ ਮੋੜਨਾ ਸੱਭ ਤੋਂ ਵੱਧ ਪ੍ਰਾਥਮਿਕਤਾ ਹੈ। ਹਰਿਆਣਾ ਸਰਕਾਰ ਇਸ ਦਿਸ਼ਾ ਵਿੱਚ ਆਪਣਾ ਯੋਗਦਾਨ ਯਕੀਨੀ ਕਰੇਗੀ, ਤਾਂ ਜੋ ਸੰਕਟ ਦੀ ਇਸ ਸਥਿਤੀ ਵਿੱਚ ਕੋਈ ਵੀ ਪਰਿਵਾਰ ਆਪਣੇ ਨੂੰ ਇੱਕਲਾ ਨਾਲ ਮਹਿਸੂਸ ਕਰੇ।
ਵਰਨਣਯੋਗ ਹੈ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿੱਖ ਕੇ ਆਪਦਾ ਦੀ ਇਸ ਘੜੀ ਵਿੱਚ ਮਨੁੱਖਤਾ ਅਤੇ ਭਾਈਚਾਰੇ ਦੇ ਨਾਤੇ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਦੀ ਪੇਸ਼ਕਸ਼ ਕੀਤੀ ਸੀ।