ਕਰਨਾਲ – ਬਸਤਾੜਾ ਟੋਲ ਪਲਾਜ਼ਾ ‘ਤੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਵਿਚ ਕਿਸਾਨ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣੀ ਹੈ। ਐੱਸ.ਡੀ.ਐਮ. ਆਯੂਸ਼ ਸਿਨਹਾ ਦੇ ਕੇਸ ਦੀ ਨਿਆਂਇਕ ਜਾਂਚ ਹੋਵੇਗੀ। ਇਸ ਤੋਂ ਇਲਾਵਾ ਐੱਸ.ਡੀ.ਐਮ. ਆਯੂਸ਼ ਸਿਨਹਾ ਜਾਂਚ ਪੂਰੀ ਹੋਣ ਤੱਕ ਇਕ ਮਹੀਨੇ ਦੀ ਛੁੱਟੀ ਦੇ ‘ਤੇ ਰਹਿਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਿਸਾਨਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਕਰਨਾਲ ਵਿੱਚ ਹੋਏ ਕਿਸਾਨਾਂ ਦੇ ਲਾਠੀਚਾਰਜ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਪਿਛਲੇ ਕੁਝ ਦਿਨਾਂ ਤੋਂ ਧਰਨੇ ‘ਤੇ ਬੈਠੀਆਂ ਸਨ।
ਪ੍ਰੈਸ ਕਾਨਫਰੰਸ ‘ਚ ਕਿਹਾ ਗਿਆ ਕਿ 28 ਅਗਸਤ ਨੂੰ ਹੋਈ ਘਟਨਾ ਦੀ ਜਾਂਚ ਸੇਵਮੁਕਤ ਜੱਜ ਕਰਨਗੇ ਅਤੇ ਇਹ ਜਾਂਚ ਇੱਕ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ। ਜਿਸ ਕਿਸਾਨ ਸੁਸ਼ੀਲ ਕਾਜਲ ਦੀ ਮੌਤ ਹੋਈ ਹੈ, ਉਸ ਦੇ ਪਰਿਵਾਰ ਦੇ ਦੋ ਮੈਂਬਰਾਂ ਨੂੰ ਡੀਸੀ ਰੇਟ ‘ਤੇ ਇੱਕ ਮਹੀਨੇ ਦੇ ਅੰਦਰ ਨੌਕਰੀ ਮਿਲੇਗੀ।
ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਮਿਨੀ ਸਕੱਤਰੇਤ, ਕਰਨਾਲ ਵਿਖੇ ਲਗਾਇਆ ਗਿਆ ਧਰਨਾ ਸਮਾਪਤ ਹੋਵੇਗਾ।