ਹਰਿਆਣਾ : ਬੁੱਧ ਪੂਰਨਿਮਾ ਭਾਰਤ ਦੇ ਪ੍ਰਮੁੱਖ ਧਾਰਮਿਕ ਤਿਉਹਾਰਾਂ ਵਿੱਚੋਂ ਇੱਕ ਹੈ, ਜੋ ਭਗਵਾਨ ਗੌਤਮ ਬੁੱਧ ਦੇ ਜਨਮ, ਗਿਆਨ ਪ੍ਰਾਪਤੀ ਅਤੇ ਮਹਾਪਰਿਨਿਰਵਾਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਦਾ ਵਿਸ਼ੇਸ਼ ਮਹੱਤਵ ਹੋਣ ਕਾਰਨ ਦੇਸ਼ ਭਰ ਵਿੱਚ ਕਈ ਥਾਵਾਂ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਹਰਿਆਣਾ ‘ਚ ਇੱਕ ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹਰਿਆਣਾ ਵਿੱਚ ਬੁੱਧ ਪੂਰਨਿਮਾ ਦੇ ਮੌਕੇ ‘ਤੇ ਸ਼ੁੱਕਰਵਾਰ ਇੱਕ ਮਈ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਛੁੱਟੀ ਰਹੇਗੀ। ਇਸ ਸਬੰਧੀ ਸਿੱਖਿਆ ਵਿਭਾਗ ਨੇ ਪੱਤਰ ਵੀ ਜਾਰੀ ਕੀਤਾ ਹੈ, ਜਿਸ ਵਿੱਚ ਸਖ਼ਤ ਹੁਕਮ ਦਿੱਤੇ ਗਏ ਹਨ ਕਿ ਇਸ ਦਿਨ ਸਕੂਲ ਸੰਚਾਲਕ ਕਿਸੇ ਵੀ ਗਤੀਵਿਧੀ ਲਈ ਵਿਦਿਆਰਥੀਆਂ nu ਸਕੂਲ ਨਹੀਂ ਬੁਲਾ ਸਕਦੇ।
ਬਲਾਕ ਸਿੱਖਿਆ ਅਫ਼ਸਰ (BE0) ਨਾਰਨੌਲ ਨੇ 1 ਮਈ 2026, ਸ਼ੁੱਕਰਵਾਰ ਨੂੰ ਬੁੱਧ ਪੂਰਨਿਮਾ ਦੇ ਮੌਕੇ ‘ਤੇ ਬਲਾਕ ਨਾਰਨੌਲ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਾਰੇ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜਾਰੀ ਕੀਤੇ ਗਏ ਪੱਤਰ ਅਨੁਸਾਰ, ਬੁੱਧ ਪੂਰਨਿਮਾ ਵਾਲੇ ਦਿਨ ਸਾਰੇ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਬੀ.ਈ.ਓ. (BEO) ਨੇ ਸਪੱਸ਼ਟ ਕੀਤਾ ਕਿ ਕੁਝ ਸਕੂਲਾਂ ਵੱਲੋਂ ਛੁੱਟੀ ਵਾਲੇ ਦਿਨਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਜਾਂ ਹੋਰ ਗਤੀਵਿਧੀਆਂ ਲਈ ਬੁਲਾਉਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹੀਆਂ ਹਨ, ਜੋ ਕਿ ਨਿਯਮਾਂ ਦੇ ਵਿਰੁੱਧ ਹੈ।
ਬਲਾਕ ਸਿੱਖਿਆ ਅਫ਼ਸਰ ਨੇ ਨਿਰਦੇਸ਼ ਦਿੱਤੇ ਹਨ ਕਿ ਛੁੱਟੀ ਵਾਲੇ ਦਿਨ ਕਿਸੇ ਵੀ ਤਰ੍ਹਾਂ ਦੀ ਵਿਦਿਅਕ ਜਾਂ ਹੋਰ ਗਤੀਵਿਧੀ ਲਈ ਵਿਦਿਆਰਥੀਆਂ ਨੂੰ ਸਕੂਲ ਨਾ ਬੁਲਾਇਆ ਜਾਵੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਵਿਭਾਗੀ ਅਤੇ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਦੀ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

