ਹਰਿਆਣਾ: ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਹਰਿਆਣਾ ਸਰਕਾਰ ਨੇ ਵੀਕਐਂਡ ‘ਤੇ ਲਾਕਡਾਉਨ ਹਟਾਉਣ ਦਾ ਫੈਸਲਾ ਲਿਆ ਹੈ। ਸਰਕਾਰ ਦੇ ਨਵੇਂ ਹੁਕਮਾਂ ਮੁਤਾਬਕ ਹੁਣ ਹਰਿਆਣਾ ਵਿੱਚ ਲੌਕਡਾਊਨ ਸੋਮਵਾਰ ਅਤੇ ਮੰਗਲਵਾਰ ਰਹੇਗਾ।
ਸ਼ਨੀਵਾਰ ਅਤੇ ਐਤਵਾਰ ਨੂੰ ਸਾਰੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਜਦਕਿ ਸੋਮਵਾਰ ਅਤੇ ਮੰਗਲਵਾਰ ਨੂੰ ਜ਼ਰੂਰੀ ਸੇਵਾਵਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਬੰਦ ਰੱਖਣ ਦੇ ਹੁਕਮ ਹਨ।
ਇਹ ਫੈਸਲਾ ਸ਼ਹਿਰੀ ਖੇਤਰਾਂ ਵਿੱਚ ਲਾਗੂ ਹੋਵੇਗਾ, ਇਨ੍ਹਾਂ ਹੁਕਮਾਂ ਤੋਂ ਪਹਿਲਾਂ ਵੀਕਐਂਡ ‘ਤੇ ਲਾਕਡਾਉਨ ਲਗਾਇਆ ਗਿਆ ਸੀ। ਟ੍ਰਾਈਸਿਟੀ ਦੀ ਗੱਲ ਕਰੀਏ ਤਾਂ ਹੁਣ ਤੱਕ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਵੀ ਸ਼ਨੀਵਾਰ ਅਤੇ ਐਤਵਾਰ ਲਾਕਡਾਊਨ ਹੈ। ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿੱਚ ਨਾਈਟ ਕਰਫ਼ਿਊ ਸ਼ਾਮ 7 ਵਜੇ ਤੋਂ ਲਗਾਇਆ ਹੈ ਜੋ ਸਵੇਰੇ 5 ਵਜੇ ਤੱਕ ਰਹੇਗਾ। ਹੁਣ ਹਰਿਆਣਾ ਸਰਕਾਰ ਨੇ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਵੀਕੈਂਡ ‘ਤੇ ਕਰਫਿਊ ਹਟਾ ਦਿੱਤਾ ਹੈ।