ਕਿਸਾਨ ਮਹਾਪੰਚਾਇਤ ਨੇ ਲਏ ਵੱਡੇ 6 ਫ਼ੈਸਲੇ, ਰਾਕੇਸ਼ ਟਿਕੈਤ ਵੀ ਹਰਿਆਣਾ ‘ਚ ਗਰਜੇ

TeamGlobalPunjab
2 Min Read

ਜੀਂਦ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਹਰਿਆਣਾ ਦੇ ਜੀਂਦ ਵਿਚ ਮਹਾਪੰਚਾਇਤ ਬੁਲਾਈ ਗਈ ਸੀ। ਜਿਸ ਵਿਚ ਕਈ ਵੱਡੇ ਫੈਸਲੇ ਲਏ ਗਏ। ਮਹਾਪੰਚਾਇਤ ਨੇ 6 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਹਨ। ਜਿਸ ਵਿਚ ਪਹਿਲਾਂ ਕਿਸਾਨਾਂ ਨੇ ਕਿਹਾ ਕਿ ਸੰਘਰਸ਼ ਕਮੇਟੀ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੱਲਬਾਤ ਕਰਨ ਲਈ ਸਾਹਮਣੇ ਆਉਣਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਗੱਲਬਾਤ ਦਾ ਹਿੱਸਾ ਬਣਾਇਆ ਜਾਵੇ। ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਜਾਂ ਕੋਈ ਹੋਰ ਕੇਂਦਰ ਦੇ ਮੰਤਰੀ ਨਾਲ ਮੀਟਿੰਗ ਸਵੀਕਾਰ ਨਹੀਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐੱਮਐੱਸਪੀ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ। ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ। ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਜਾਣ ਅਤੇ 26 ਜਨਵਰੀ ਨੂੰ ਜਿਹੜੇ ਕਿਸਾਨ ਗ੍ਰਿਫ਼ਤਾਰ ਕੀਤੇ ਗਏ ਹਨ, ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ‘ਤੇ ਦਰਜ ਕੀਤੇ ਗਏ ਮੁਕੱਦਮੇ ਵੀ ਵਾਪਸ ਲਏ ਜਾਣ।

ਮਹਾਂਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ 40 ਲੋਕਾਂ ਦੀ ਕਮੇਟੀ ਦਾ ਨਾਂ ਪ੍ਰਧਾਨ ਬਦਲਿਆ ਜਾਵੇਗਾ ਤੇ ਨਾਂ ਹੀ ਪੰਚ ਬਦਲੇ ਜਾਣਗੇ। ਲੜਾਈ ਵਿੱਚ ਘੋੜੇ ਨਹੀਂ ਬਦਲੇ ਜਾਂਦੇ। ਟਿਕੈਤ ਨੇ ਕੇਂਦਰ ਸਰਕਾਰ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਅਸੀਂ ਕਾਨੂੰਨ ਵਾਪਸੀ ਦੀ ਗੱਲ ਕਰ ਰਹੇ ਹਾਂ, ਗੱਦੀ ਵਾਪਸੀ ਦੀ ਗੱਲ ਕਰਾਂਗੇ ਤਾਂ ਤੁਸੀਂ ਕੀ ਕਰੋਗੇ ? ਇਸ ਦੇ ਨਾਲ ਹੀ ਟਿਕੈਤ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਜਿੱਤ ਸਾਡੀ ਹੋਵੇਗੀ।

- Advertisement -

Share this Article
Leave a comment