ਚੰਡੀਗੜ੍ਹ: ਹਰਿਆਣਾ ਦੇ ਸਿੱਖਿਆ ਮੰਤਰੀ ਮਹਿਵਾਲ ਢਾਂਡਾ ਨੇ ਕਿਹਾ ਕਿ ਕੌਮੀ ਸਿੱਖਿਆ ਨੀਤੀ, 2020 ਨੂੰ ਲਾਗੂ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਸਿੱਖਿਆ ਨੀਤੀ ਨਾਲ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਉਦਮਤਾ ਵਿਚ ਵੀ ਮਾਹਿਰ ਬਣਾਇਆ ਜਾਵੇਗਾ। ਇਸ ਤਰ੍ਹਾਂ ਦੀ ਪੜ੍ਹਾਈ ਕਰਕੇ ਨੌਜੁਆਨ ਬੇਰੁਜ਼ਗਾਰ ਦੀ ਲਾਇਨ ਵਿਚ ਲਗਣ ਦੀ ਥਾਂ ਖੁਦ ਦਾ ਕਾਰੋਬਾਰ ਕਰਨ ਯੋਗ ਹੋਣਗੇ। ਸਿੱਖਿਆ ਨੀਤੀ ਦਾ ਮੰਤਵ ਨੌਜੁਆਨਾਂ ਨੂੰ ਆਤਮ ਨਿਰਭਰ ਵੀ ਬਣਾਉਣਾ ਹੈ।
ਸਿੱਖਿਆ ਮੰਤਰੀ ਮਹਿਪਾਲ ਢਾਂਡਾ ਅੱਜ ਕੁਰੂਕਸ਼ੇਤਰ ਵਿਚ ਆਯੋਜਿਤ ਇਸ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ।
ਸਿੱਖਿਆ ਮੰਤਰੀ ਮਹਿਵਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੰਤਵ ਹੈ ਕਿ ਵੱਧ ਤੋਂ ਵੱਧ ਨੌਕਰੀਆਂ ਦੇਣਾ ਹੈ। ਇਸ ਨੂੰ ਧਿਆਨ ਵਿਚ ਰੱਖ ਕੇ ਯੋਜਨਾਵਾਂ ਵੀ ਤਿਆਰ ਕੀਤੀ ਜਾ ਰਹੀ ਹੈ। ਨੌਜੁਆਨਾਂ ਨੂੰ ਸਵੈ-ਰੁਜ਼ਗਾਰ ਕਰਨ ਲਈ ਵੀ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਆਪਕ ਨੂੰ ਆਪਣੀ ਜਮਾਤ ਦੇ ਸਾਰੇ ਬੱਚਿਆਂ ਦੀ ਇੱਛਾ ਦੇ ਵਿਸ਼ੇ ਦਾ ਪਤਾ ਲਗਾ ਕੇ ਉਸ ਅਨੁਸਾਰ ਪੜ੍ਹਾਉਣਾ ਚਾਹੀਦਾ ਹੈ। ਅਧਿਆਪਕਾਂ ਨੂੰ ਅੱਜ ਦੀ ਲੋਂੜ ਦੇ ਹਿਸਾਬ ਨਾਲ ਸਿੱਖਿਆ ਦੇਣੀ ਹੋਵੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿਚ ਹੋ ਵੱਧ ਸਹੂਲਤਾਂ ਮਹੁੱਇਆ ਕਰਵਾ ਰਹੀ ਹੈ, ਤਾਂ ਜੋ ਵਿਦਿਆਰਥੀ ਸਿੱਖਿਆ ਤੋਂ ਵਾਂਝਾ ਨਾਂ ਰਹਿ ਸਕਣ। ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਸਮੇਂ ‘ਤੇ ਕਿਤਾਬਾਂ ਵੀ ਮਹੁੱਇਆ ਕਰਵਾਈ ਗਈ ਹੈ।