ਚੰਡੀਗੜ੍ਹ: ਕਰਨਲ ਬਾਠ ਕੁੱਟਮਾਰ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਇਹ ਟੀਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਵਿੱਚ ਬਣਾਈ ਗਈ ਹੈ। ਐਸਆਈਟੀ ਦੀ ਅਗਵਾਈ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ, ਐਸਪੀ ਮਨਜੀਤ ਇਸ ਮਾਮਲੇ ਦੀ ਜਾਂਚ ਦੀ ਅਗਵਾਈ ਕਰਨਗੇ। ਉਹਨਾਂ ਦੀ ਲੀਡਰਸ਼ਿਪ ਹੇਠ ਇਕ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਇਕ ਡੀਐਸਪੀ, ਇਕ ਇੰਸਪੈਕਟਰ ਅਤੇ ਇਕ ਸਬ ਇੰਸਪੈਕਟਰ ਸ਼ਾਮਿਲ ਹਨ।
ਇਹ ਵੀ ਜ਼ਿਕਰਯੋਗ ਹੈ ਕਿ ਜਾਂਚ ਚਾਰ ਮਹੀਨੇ ਅੰਦਰ ਪੂਰੀ ਕਰਕੇ ਰਿਪੋਰਟ ਹਾਈਕੋਰਟ ਨੂੰ ਸੌਂਪੀ ਜਾਵੇਗੀ। ਐਸਆਈਟੀ ਵਿੱਚ ਪੰਜਾਬ ਕੈਡਰ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ। ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਇਹ ਜਾਂਚ ਨਿਰਪੱਖ ਢੰਗ ਨਾਲ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਹਾਲਾਂਕਿ ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।