ਦੀਪ ਸਿੱਧੂ ਮੌਤ ਮਾਮਲੇ ‘ਚ ਟਰੱਕ ਡਰਾਈਵਰ ਗ੍ਰਿਫਤਾਰ, ਹੋਇਆ ਵੱਡਾ ਖੁਲਾਸਾ

TeamGlobalPunjab
2 Min Read

ਨੂਹ: ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਡਰਾਈਵਰ ਕਾਸਿਮ ਹਰਿਆਣਾ ਦੇ ਨੂਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਕੁੰਡਲੀ ਮਾਨੇਸਰ ਹਾਈਵੇਅ ‘ਤੇ ਮੰਗਲਵਾਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਹੋ ਗਈ ਸੀ। ਜਿਸ ਟਰੱਕ ਨਾਲ ਦੀਪ ਸਿੱਧੂ ਦੀ ਸਕਾਰਪੀਓ ਦੀ ਟੱਕਰ ਹੋਈ ਸੀ, ਉਸ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਾਦਸੇ ਦੇ ਸਮੇਂ ਦੀਪ ਆਪਣੀ ਮਹਿਲਾ ਦੋਸਤ ਨਾਲ ਕਾਰ ‘ਚ ਦਿੱਲੀ ਤੋਂ ਪੰਜਾਬ ਵਾਪਸ ਪਰਤ ਰਹੇ ਸਨ।

ਸ਼ੁਰੂਆਤੀ ਜਾਂਚ ‘ਚ ਪਤਾ ਚੱਲਿਆ ਹੈ ਕਿ ਸੜਕ ‘ਤੇ ਟਰਾਲਾ ਖੜ੍ਹਾ ਦੇਖ ਕੇ ਦੀਪ ਨੇ ਗੱਡੀ ਘੁਮਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿ ਟਰਾਲੇ ਨਾਲ ਟੱਕਰ ਨਾ ਹੋਵੇ ਪਰ ਉਨ੍ਹਾਂ ਦੀ ਗੱਡੀ ਡਿਵਾਈਡਰ ਸਾਈਡ ਤੋਂ ਟਰਾਲੇ ਦੇ ਪਿੱਛੇ ਜਾ ਵੱਜੀ। ਪੁਲਿਸ ਦਾ ਮੰਨਣਾ ਹੈ ਕਿ ਜੇਕਰ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਸੀ ਤਾਂ ਡਰਾਈਵਰ ਨੂੰ ਭੱਜਣ ਦੀ ਕੀ ਲੋੜ ਸੀ।

ਦੱਸਣਯੋਗ ਹੈ ਕਿ ਦੀਪ ਸਿੱਧੂ ਦੇ ਭਰਾ ਨੇ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰਵਾਇਆ ਸੀ, ਪਰਿਵਾਰਕ ਮੈਂਬਰਾਂ ਦਾ ਮੰਨਣਾ ਹੈ ਕਿ ਇੱਕ ਸਾਜ਼ਿਸ਼ ਤਹਿਤ ਉਸ ਦਾ ਕਤਲ ਕੀਤਾ ਗਿਆ ਹੈ। ਪਹਿਲਾਂ ਸੂਚਨਾ ਮਿਲੀ ਸੀ ਕਿ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਸੀ , ਪਰ ਬਾਅਦ ਵਿੱਚ ਪੁਲਿਸ ਨੇ ਦੱਸਿਆ ਕਿ ਟਰੱਕ  ਸੜਕ ਦੇ ਕਿਨਾਰੇ ਖੜ੍ਹਾ ਨਹੀਂ ਸੀ ਤੇ ਦੀਪ ਦੀ ਕਾਰ ਤੇਜ਼ ਰਫ਼ਤਾਰ ਸੀ ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment