ਔਰਤਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਹਰਿਆਣਾ ਪੁਲਿਸ ਦਾ ਆਈਜੀ ਗ੍ਰਿਫਤਾਰ

TeamGlobalPunjab
1 Min Read

ਪੰਚਕੂਲਾ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿਚ ਹਰਿਆਣਾ ਪੁਲਿਸ ਨੇ 21 ਅਗਸਤ ਨੂੰ ਦੋ ਔਰਤਾਂ ਦੇ ਨਾਲ ਉਨ੍ਹਾਂ ਦੇ ਘਰ ‘ਚ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਹਰਿਆਣਾ ਪੁਲਿਸ ਦੇ ਸੀਨੀਅਰ ਪੁਲਿਸ ਅਧਿਕਾਰੀਆ ਹੇਮੰਤ ਕਲਸਨ (ਆਈਜੀ) ਨੂੰ ਗ੍ਰਿਫ਼ਤਾਰ ਕੀਤਾ ਹੈ।

ਇੱਕ ਪੁਲਿਸ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਔਰਤ ਨੇ 21 ਅਗਸਤ ਨੂੰ ਪਿੰਜੌਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਲਸਨ ਉਸ ਦੇ ਘਰ ਵਿੱਚ ਦਾਖਲ ਹੋਇਆ ਸੀ ਅਤੇ ਉਸਨੇ ਉਸ ਦੇ ਨਾਲ ਅਤੇ ਉਸ ਦੀ ਧੀ ਨਾਲ ਬਦਸਲੂਕੀ ਕੀਤੀ।

ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਆਈਜੀ ਖਿਲਾਫ ਸਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Share this Article
Leave a comment