ਹਰਿਆਣਾ-ਪੰਜਾਬ ਬਾਰਡਰ ਸੀਲ, 144 ਧਾਰਾ ਲਾਗੂ, ਇੰਟਰਨੈੱਟ ਸੇਵਾਵਾਂ ਬੰਦ

Rajneet Kaur
2 Min Read

ਅੰਬਾਲਾ : ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਹਾਈ ਅਲਰਟ ‘ਤੇ ਹੈ।  ਕਿਸਾਨਾਂ ਦੇ ‘ਦਿੱਲੀ ਕੂਚ’ ਮਾਰਚ ਤੋਂ ਪਹਿਲਾਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਵਿਚ ਵੌਇਸ ਕਾਲਾਂ ਨੂੰ ਛੱਡ ਕੇ ਮੋਬਾਈਲ ਨੈੱਟਵਰਕਾਂ ‘ਤੇ ਮੁਹੱਈਆ ਕਰਵਾਈਆਂ ਜਾਂਦੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਐਸਐਮਐਸ ਅਤੇ ਸਾਰੀਆਂ ਡੋਂਗਲ ਸੇਵਾਵਾਂ ਆਦਿ ਨੂੰ ਮੁਅੱਤਲ ਕਰ ਦਿਤਾ ਹੈ।

ਇਹ ਹੁਕਮ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਰਾਤ 11:59 ਵਜੇ ਤੱਕ ਲਾਗੂ ਰਹਿਣਗੇ। ਇਥੇ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਦੇ 11 ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਕਰ ਦਿਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ, ਕੈਥਲ, ਸੋਨੀਪਤ, ਝੱਜਰ, ਰੋਹਤਕ ਅਤੇ ਪੰਚਕੂਲਾ ਵਿੱਚ ਧਾਰਾ 144 ਲਾਗੂ ਲਗਾਈ ਗਈ ਹੈ। ਇਸ ਵਾਰ ਸੀਮਿੰਟ ਨਾਲ ਬੈਰੀਕੇਡ ਵੀ ਪੱਕੇ ਕੀਤੇ ਗਏ ਹਨ। ਇਨ੍ਹਾਂ ‘ਤੇ ਲੋਹੇ ਦੀਆਂ ਮੇਖਾਂ ਲਗਾਈਆਂ ਗਈਆਂ ਹਨ, ਤਾਂ ਜੋ ਕੋਈ ਵੀ ਹਰਿਆਣਾ ਦੀ ਸਰਹੱਦ ‘ਚ ਦਾਖਲ ਨਾ ਹੋ ਸਕੇ। ਸ਼ੰਭੂ ਬਾਰਡਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹਥਿਆਰਾਂ ਨਾਲ ਲੈਸ ਭਾਰੀ ਪੁਲਿਸ  ਫੋਰਸ ਤਾਇਨਾਤ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment