ਰੋਹਤਕ ‘ਚ ਤੜਕਸਾਰ ਵਾਪਰਿਆ ਵੱਡਾ ਹਾਦਸਾ! ਦੋ ਸਕੂਲ ਬੱਸਾਂ ਦੀ ਟੱਕਰ ‘ਚ ਕਈ ਬੱਚੇ ਹੋਏ ਜ਼ਖ਼ਮੀ

Global Team
2 Min Read

ਹਰਿਆਣਾ : ਰੋਹਤਕ ਦੇ ਲਖਨਮਾਜਰਾ ਬਲਾਕ ਵਿੱਚ ਬਾਈਪਾਸ ‘ਤੇ ਸੀਐਚਸੀ ਨੇੜੇ ਸਵੇਰੇ 8 ਵਜੇ ਦੇ ਕਰੀਬ ਦੋ ਸਕੂਲ ਬੱਸਾਂ ਆਪਸ ਵਿੱਚ ਟਕਰਾ ਗਈਆਂ। ਹਾਦਸੇ ਦੌਰਾਨ ਬੱਸਾਂ ਵਿੱਚ ਬੱਚੇ ਵੀ ਮੌਜੂਦ ਸਨ ਅਤੇ ਉਨ੍ਹਾਂ ਵਿੱਚੋਂ 6-7 ਬੱਚੇ ਜ਼ਖਮੀ ਹੋ ਗਏ। ਸੂਚਨਾ ਮਿਲਣ ‘ਤੇ ਲਖਨਮਾਜਰਾ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਪੀਜੀਆਈ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਲਗਭਗ 8 ਵਜੇ ਇੱਕ ਨਿੱਜੀ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਸ਼ਾਹਪੁਰ ਸਕੂਲ ਵੱਲ ਜਾ ਰਹੀ ਸੀ। ਜਦੋਂ ਬੱਸ ਲਖਨਮਾਜਰਾ ਬਾਈਪਾਸ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਭਗਵਤੀਪੁਰ ਦੇ ਜ਼ੈੱਡ ਗਲੋਬਲ ਸਕੂਲ ਦੀ ਬੱਸ ਆ ਰਹੀ ਸੀ। ਅਚਾਨਕ ਮੋੜ ਆਉਣ ਕਾਰਨ ਦੋਵੇਂ ਬੱਸਾਂ ਟਕਰਾ ਗਈਆਂ, ਜਿਸ ਕਾਰਨ ਇੱਕ ਬੱਸ ਪਲਟ ਗਈ ਅਤੇ ਦੂਜੀ ਬੱਸ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ।

ਦੱਸ ਦਈਏ ਹਾਦਸੇ ਸਮੇਂ ਸਕੂਲ ਬੱਸ ਵਿੱਚ ਕੁਝ ਬੱਚੇ ਵੀ ਸਵਾਰ ਸੀ ਅਤੇ ਉਨ੍ਹਾਂ ਵਿੱਚੋਂ 6-7 ਬੱਚੇ ਜ਼ਖਮੀ ਹੋ ਗਏ। ਹਾਲਾਂਕਿ ਬਾਕੀ ਸਾਰੇ ਬੱਚੇ ਸੁਰੱਖਿਅਤ ਹਨ। ਜ਼ਖਮੀ ਬੱਚਿਆਂ ਨੂੰ ਪੀਜੀਆਈ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਆਪਸ ਵਿੱਚ ਟਕਰਾਉਣ ਵਾਲੀਆਂ ਦੋਵਾਂ ਸਕੂਲ ਬੱਸਾਂ ਦੇ ਡਰਾਈਵਰ ਵੀ ਹਾਦਸੇ ਵਿੱਚ ਜ਼ਖਮੀ ਹੋ ਗਏ। ਖੁਸ਼ਕਿਸਮਤੀ ਨਾਲ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਅਤੇ ਜਾਨੀ ਨੁਕਸਾਨ ਤੋਂ ਵੀ ਬਚਾਅ ਰਿਹਾ । ਜ਼ਖਮੀਆਂ ਦਾ ਇਲਾਜ ਹਸਪਤਾਲ ਚ ਜਾਰੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਸ ਡਰਾਈਵਰਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਵੱਲੋਂ ਮਾਮਲੇ ਚ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment