ਹਰਿਆਣਾ 22 ਮਾਰਚ: ਕੁਰੂਕਸ਼ੇਤਰ ਦੇ ਕੇਸ਼ਵ ਪਾਰਕ ‘ਚ ਚੱਲ ਰਹੇ ਮਹਾਯੱਗ ‘ਚ ਭੋਜਨ ਨੂੰ ਲੈ ਕੇ ਵਿਵਾਦ ਇੰਨਾ ਵਧ ਗਿਆ ਕਿ ਮਾਹੌਲ ਤਣਾਅਪੂਰਨ ਹੋ ਗਿਆ। ਆਰੋਪ ਹੈ ਕਿ ਬ੍ਰਾਹਮਣਾਂ ਨੂੰ ਬਾਸੀ ਭੋਜਨ ਪਰੋਸਣ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਸਥਿਤੀ ਵਿਗੜ ਗਈ। ਝਗੜੇ ਦੌਰਾਨ ਇਕ ਸੁਰੱਖਿਆ ਗਾਰਡ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਆਸ਼ੀਸ਼ ਤਿਵਾਰੀ ਨਾਂ ਦਾ ਬ੍ਰਾਹਮਣ ਜ਼ਖਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਸ ਘਟਨਾ ਤੋਂ ਨਾਰਾਜ਼ ਬ੍ਰਾਹਮਣਾਂ ਨੇ ਮਹਾਯੱਗ ਦੀ ਯੱਗਸ਼ਾਲਾ ਦੇ ਮੁੱਖ ਗੇਟ ਨੂੰ ਤੋੜ ਦਿੱਤਾ। ਰੋਡ ‘ਤੇ ਲੱਗੇ ਬੈਨਰ ਅਤੇ ਹੋਰਡਿੰਗ ਵੀ ਲਾਠੀਆਂ ਅਤੇ ਪੱਥਰਾਂ ਨਾਲ ਪਾੜ ਦਿੱਤੇ ਗਏ। ਮਹਾਯੱਗ ਸਥਾਨ ਦੇ ਬਾਹਰ ਕੁਰੂਕਸ਼ੇਤਰ-ਕੈਥਲ ਰੋਡ ਜਾਮ ਕਰ ਦਿੱਤਾ।ਪ੍ਰਦਰਸ਼ਨਕਾਰੀਆਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਪੁਲੀਸ ਨੇ ਸਖ਼ਤੀ ਦਿਖਾਉਂਦੇ ਹੋਏ ਜਾਮ ਹਟਾਉਣ ਦੀ ਕੋਸ਼ਿਸ਼ ਕੀਤੀ। ਫਿਲਹਾਲ ਮੌਕੇ ‘ਤੇ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਸਥਿਤੀ ਨੂੰ ਕਾਬੂ ‘ਚ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।