ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦਾ 104 ਕਰੋੜ ਰੁਪਏ ਦਾ ਬਜਟ ਸਰਬਸੰਮਤੀ ਨਾਲ ਪਾਸ

Global Team
3 Min Read

ਕੁਰੂਕਸ਼ੇਤਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਰਬਸੰਮਤੀ ਨਾਲ ਆਪਣਾ ਬਜਟ ਪਾਸ ਕਰ ਦਿੱਤਾ। ਕਮੇਟੀ ਨੇ ਲਗਭਗ ₹104.5 ਕਰੋੜ ਦੇ ਬਜਟ ਨੂੰ ਮਨਜ਼ੂਰੀ ਦਿੱਤੀ। ਕਮੇਟੀ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ ਬਜਟ ਪਾਸ ਕਰਨ ਦੇ ਨਾਲ-ਨਾਲ ਮੈਂਬਰਾਂ ਲਈ ਇੱਕ ਕੋਟਾ ਵੀ ਲਾਗੂ ਕੀਤਾ ਗਿਆ ਹੈ ਤਾਂ ਜੋ ਮੈਂਬਰ ਲੋੜਵੰਦਾਂ ਦੀ ਵਿੱਤੀ ਸਹਾਇਤਾ ਕਰ ਸਕਣ। ਇਸ ਬਜਟ ਦੀ ਵਰਤੋਂ ਧਾਰਮਿਕ ਪ੍ਰਚਾਰ, ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਵੀ ਕੀਤੀ ਜਾਵੇਗੀ। ਨਾਲ ਹੀ ਬਲਜੀਤ ਸਿੰਘ ਦਾਦੂਵਾਲ ਨੂੰ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ‘ਤੇ ਵੀ ਸਹਿਮਤੀ ਪ੍ਰਗਟਾਈ।

ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਕੁਝ ਕਮੇਟੀਆਂ ਬਣਾਈਆਂ ਗਈਆਂ ਅਤੇ ਚੇਅਰਮੈਨ ਨਿਯੁਕਤ ਕੀਤੇ ਗਏ, ਪਰ ਉਨ੍ਹਾਂ ਦੇ ਗਠਨ ਤੋਂ ਥੋੜ੍ਹੀ ਦੇਰ ਬਾਅਦ ਹੀ ਇਨ੍ਹਾਂ ਕਮੇਟੀਆਂ ਨੂੰ ਭੰਗ ਕਰ ਦਿੱਤਾ ਗਿਆ ਅਤੇ ਚੇਅਰਮੈਨਾਂ ਨੂੰ ਹਟਾ ਦਿੱਤਾ ਗਿਆ। ਇਸ ਦੇ ਬਾਵਜੂਦ ਨਾਮਜ਼ਦ ਮੈਂਬਰ ਬਲਜੀਤ ਸਿੰਘ ਦਾਦੂਵਾਲ ਆਪਣੇ ਆਪ ਨੂੰ ਧਰਮ ਪ੍ਰਚਾਰ ਕਮੇਟੀ ਦਾ ਚੇਅਰਮੈਨ ਕਹਿੰਦੇ ਰਹੇ।

ਇਸਤੋਂ ਇਲਾਵਾ ਉਨ੍ਹਾਂ ਨੇ ਦੋਸ਼ ਲਾਇਆ ਕਿ ਚੇਅਰਮੈਨ ਹੋਣ ਦਾ ਦਾਅਵਾ ਕਰਦੇ ਹੋਏ ਦਾਦੂਵਾਲ ਨੇ ਸੰਗਤ ਤੋਂ ਫੰਡ ਇਕੱਠੇ ਕੀਤੇ ਤੇ ਚੇਅਰਮੈਨ ਹੋਣ ਦੇ ਨਾਤੇ ਦਾਦੂਵਾਲ ਨੂੰ ਸੰਗਤ ਤੋਂ ਇਕੱਠੇ ਕੀਤੇ ਫੰਡ ਕਮੇਟੀ ਕੋਲ ਜਮ੍ਹਾਂ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਫੰਡ ਜਮ੍ਹਾਂ ਨਹੀਂ ਕਰਵਾਏ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਜਥੇਦਾਰ ਝੀਂਡਾ ਨੇ ਦੋਸ਼ ਲਗਾਇਆ ਕਿ ਦਾਦੂਵਾਲ ਨੇ ਅੱਜ ਦੀ ਬਜਟ ਮੀਟਿੰਗ ਵਿੱਚ ਵਿਘਨ ਪਾਉਣ ਲਈ ਪੰਚਕੂਲਾ ਦੇ ਨਾਡਾ ਸਾਹਿਬ ਵਿਖੇ ਕੁਝ ਮੈਂਬਰਾਂ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ। ਜਦੋਂ ਦਾਦੂਵਾਲ ਖੁਦ ਗੁਰਦੁਆਰੇ ਦੇ ਕੰਮ ਵਿੱਚ ਵਿਘਨ ਪਾ ਰਹੇ ਹਨ ਤਾਂ ਉਹ ਕਿਵੇਂ ਸੇਵਾ ਕਰ ਸਕਦੇ ਹਨ? ਦਾਦੂਵਾਲ ਵਿਰੁੱਧ ਕਈ ਮਾਮਲੇ ਦਰਜ ਹਨ। ਦਾਦੂਵਾਲ ਮੈਂਬਰ ਬਣਨ ਦੇ ਵੀ ਯੋਗ ਨਹੀਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment