ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Rajneet Kaur
1 Min Read

ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। 2020 ਵਿਚ ਉਨ੍ਹਾਂ ਨੇ 6ਵੀਂ ਤੇ 9ਵੀਂ ਪਾਤਸ਼ਾਹੀ ਗੁਰਦੁਆਰਾ ਵਿਚ ਹੋਈਆਂ ਚੋਣਾਂ ਵਿਚ ਝੀਂਡਾ ਗੁੱਟ ਦੇ ਜਸਬੀਰ ਸਿੰਘ ਖਾਲਾਸ ਨੂੰ 2 ਵੋਟਾਂ ਤੋਂ ਹਰਾ ਕੇ ਜਿੱਤ ਹਾਸਲ ਕੀਤੀ ਸੀ।

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ਨੇ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ ਪਰ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਨਵੀਂ ਕਮੇਟੀ ਬਣਨ ਤੱਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਬਣੇ ਰਹਿਣਗੇ।

ਦੱਸ ਦਈਏ ਕਿ ਹੁਣ ਤੋਂ ਕੁਝ ਮਹੀਨੇ ਪਹਿਲਾਂ ਦਾਦੂਵਾਲ ਚਰਚਾ ‘ਚ ਬਣੇ ਹੋਏ ਸਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਅਪੀਲ ਕੀਤੀ ਸੀ ਕਿ ਉਹ ਸੂਬੇ ਵਿੱਚ ਸਥਿਤ ਗੁਰਦੁਆਰਿਆਂ ਦਾ ਪ੍ਰਬੰਧ ਉਸ ਨੂੰ ਸੌਂਪ ਦੇਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment