ਹਰਿਆਣਾ ਨੇ ਸੋਮਵਾਰ ਤੇ ਮੰਗਲਵਾਰ ਨੂੰ ਲੌਕਡਾਊਨ ਵਾਲਾ ਫ਼ੈਸਲਾ ਲਿਆ ਵਾਪਸ

TeamGlobalPunjab
1 Min Read

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਅਨਲੌਕ-4 ਲਈ ਜਾਰੀ ਕੀਤੇ ਗਏ ਨਵੇਂ ਦਿਸ਼ਾਂ ਨਿਰਦੇਸ਼ਾ ਤੋਂ ਬਾਅਦ ਹਰਿਆਣਾ ਸਰਕਾਰ ਨੇ  ਸੋਮਵਾਰ ਅਤੇ ਮੰਗਲਵਾਰ ਨੂੰ ਲੌਕਡਾਊਨ ਲਗਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ। ਇਹ ਜਾਣਕਾਰੀ ਹਰਿਆਣੇ ਦੇ ਹੋਮ ਅਤੇ ਹੈਲਥ ਮਨਿਸਟਰ ਅਨਿਲ ਵਿੱਜ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨਵੀਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਨਿਰਣਾ ਲਿਆ ਗਿਆ ਹੈ।

ਅਨਿਲ ਵਿੱਜ ਨੇ ਟਵੀਟ ਕਰ ਕੇ ਕਿਹਾ ਕਿ ਕੇਂਦਰ ਸਰਕਾਰ ਨੇ ਅਨਲਾਕ-4 ‘ਚ ਸੂਬਾ ਸਰਕਾਰਾਂ ਨੂੰ ਲਾਕਡਾਊਨ ਕਰਨ ਦਾ ਅਧਿਕਾਰ ਨਹੀਂ ਦਿੱਤਾ ਹੈ। ਇਸ ਲਈ ਹਰਿਆਣਾ ਸਰਕਾਰ ਨੇ ਸੋਮਵਾਰ ਤੇ ਮੰਗਲਵਾਰ ਨੂੰ ਬਾਜ਼ਾਰ ਬੰਦ ਰੱਖਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ, ਇਸ ਲਈ ਹੁਣ ਹਰਿਆਣਾ ‘ਚ ਸੋਮਵਾਰ ਅਤੇ ਮੰਗਲਵਾਰ ਨੂੰ ਕੋਈ ਲੌਕਡਾਊਨ ਨਹੀਂ ਹੋਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਸਾਰੇ ਸ਼ਹਿਰਾਂ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰੱਖਣ ਦੀ ਬਜਾਏ ਸੋਮਵਾਰ ਤੇ ਮੰਗਲਵਾਰ ਨੂੰ ਸ਼ਾਪਿੰਗ ਮਾਲ ਤੇ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਲਿਆ ਸੀ। ਹਾਲਾਂਕਿ ਇਸ ਦੌਰਾਨ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ। ਸਰਕਾਰ ਦੇ ਇਸ ਫ਼ੈਸਲੇ ‘ਤੇ ਵਪਾਰੀ ਵਰਗ ਨੇ ਤਿੱਖਾ ਵਿਰੋਧ ਜਤਾਇਆ ਸੀ।

Share this Article
Leave a comment