ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ; ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਸਹਾਰਾ

Global Team
2 Min Read

ਹਰਿਆਣਾ : ਯਮੁਨਾਨਗਰ ਦੇ ਇੱਕ 24 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਊਧਮ ਪ੍ਰੀਤ ਸਿੰਘ (24) ਵਜੋਂ ਹੋਈ ਹੈ, ਜੋ ਕਿ ਯਮੁਨਾਨਗਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦਾ ਪੁੱਤਰ ਸੀ। ਊਧਮ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ 2021 ਵਿੱਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਇਸ ਸਮੇਂ ਬਰੈਂਪਟਨ ਵਿੱਚ ਰਹਿ ਰਿਹਾ ਸੀ ਅਤੇ ਆਪਣੀ ਪੜ੍ਹਾਈ ਤੇ ਕੰਮ ਕਰ ਰਿਹਾ ਸੀ।

ਮਿਲੀ ਜਾਣਕਾਰੀ ਅਨੁਸਾਰ ਕੰਮ ਤੋਂ ਦੋ ਦਿਨਾਂ ਦੀ ਛੁੱਟੀ ਹੋਣ ਕਰਕੇ ਊਧਮ ਵੀਰਵਾਰ ਨੂੰ ਆਪਣੇ ਦੋਸਤ ਨਾਲ ਟੋਰਾਂਟੋ ਜਾ ਰਿਹਾ ਸੀ। ਜਿਵੇਂ ਹੀ ਉਹ ਦੁਪਹਿਰ 2:30 ਵਜੇ ਦੇ ਕਰੀਬ ਟੋਰਾਂਟੋ ਦੇ ਨੇੜੇ ਪਹੁੰਚੇ, ਉਨ੍ਹਾਂ ਦੀ ਕਾਰ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਸਿੱਧੀ ਟੱਕਰ ਹੋ ਗਈ।

ਦੱਸ ਦਈਏ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ, ਅਤੇ ਊਧਮਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸਦਾ ਦੋਸਤ, ਜੋ ਉਸਦੇ ਨਾਲ ਬੈਠਾ ਸੀ, ਗੰਭੀਰ ਜ਼ਖਮੀ ਹੋ ਗਿਆ ਅਤੇ ਉਸਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਊਧਮ ਦੇ ਪਿਤਾ ਗੁਰਵਿੰਦਰ ਸਿੰਘ ਯਮੁਨਾਨਗਰ ਵਿੱਚ “ਸਿੰਘ ਕਲਰ ਲੈਬ” ਨਾਮਕ ਫੋਟੋਗ੍ਰਾਫੀ ਦਾ ਕੰਮ ਕਰਦੇ ਹਨ। ਆਪਣੇ ਪੁੱਤਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਸਨੇ 2021 ਵਿੱਚ ਆਪਣੀ ਜ਼ਮੀਨ ਵੇਚ ਦਿੱਤੀ ਅਤੇ ਲੱਖਾਂ ਰੁਪਏ ਖਰਚ ਕਰਕੇ ਉਸਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ। ਊਧਮ ਦਾ ਬਚਪਨ ਤੋਂ ਹੀ ਵਿਦੇਸ਼ ਵਿੱਚ ਪੜ੍ਹਾਈ ਅਤੇ ਕੰਮ ਕਰਨ ਦਾ ਸੁਪਨਾ ਸੀ।

ਭਾਰਤ ਵਿੱਚ ਪਰਿਵਾਰ ਨੂੰ ਦੇਰ ਰਾਤ ਹਾਦਸੇ ਦੀ ਖ਼ਬਰ ਮਿਲੀ। ਜਿਸ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਮਾਪਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਵੇ ਤਾਂ ਜੋ ਅੰਤਿਮ ਸਸਕਾਰ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment